ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ 26ਵਾਂ ਸਥਾਪਨਾ ਦਿਵਸ ਮਨਾਇਆ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ
Publish Date: Sat, 24 Jan 2026 08:52 PM (IST)
Updated Date: Sat, 24 Jan 2026 08:55 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਖੈੜਾ ਇੰਟਰਨੈਸ਼ਨਲ ਪਬਲਿਕ ਸਕੂਲ ਖੈੜਾ ਦੋਨਾਂ ਵਿਖੇ ਸਕੂਲ ਦਾ 26ਵਾਂ ਸਥਾਪਨਾ ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਇਸ ਦਿਨ ਦਾ ਆਯੋਜਨ ਸਕੂਲ ਦੇ ਪ੍ਰਿੰਸੀਪਲ ਮੈਡਮ ਮੰਜੂ ਸ਼ਰਮਾ ਤੇ ਸਕੂਲ ਦੀ ਮੈਨੇਜਮੈਂਟ ਵੱਲੋਂ ਡਾਇਰੈਕਟਰ ਅਮਰੀਕ ਸਿੰਘ, ਗੁਰਬਖਸ਼ ਸਿੰਘ, ਤਰਸੇਮ ਸਿੰਘ ਤੇ ਸਮੂਹ ਸਟਾਫ ਵੱਲੋਂ ਕੀਤਾ ਗਿਆ। ਇਸ ਦਿਨ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਤੇ ਵਿਦਿਆਰਥੀਆਂ ਵੱਲੋਂ ਕੀਰਤਨ ਕੀਤਾ ਗਿਆ। ਇਸ ਸਾਲ ਸਕੂਲ ਨੂੰ 25 ਸਾਲ ਪੂਰੇ ਹੋਣ ’ਤੇ ਸਕੂਲ ਦੇ ਪ੍ਰਿੰਸੀਪਲ ਤੇ ਡਾਇਰੈਕਟਰ ਸਾਹਿਬਾਨ ਵੱਲੋਂ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਸਟਾਫ ਨੂੰ ਵਧਾਈ ਦਿੰਦੇ ਹੋਏ ਵਿਚਾਰ ਸਾਂਝੇ ਕੀਤੇ ਗਏ। ਇਹ ਸਾਰਾ ਪ੍ਰੋਗਰਾਮ ਵੈਸਟ ਹਾਊਸ ਦੇ ਦਿਸ਼ਾ-ਨਿਰਦੇਸ਼ ਹੇਠ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।