ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਹਾਸਲ ਕੀਤੀ ਮੈਰਿਟ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚੋਂ ਹਾਸਿਲ ਕੀਤੀਆਂ ਮੈਰਿਟ ਪੁਜੀਸ਼ਨਾਂ
Publish Date: Thu, 27 Aug 2026 10:20 PM (IST)
Updated Date: Thu, 27 Aug 2026 10:22 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਨਤੀਜੇ ਚੋਂ ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਦਾ ਬੀਏ ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਕਾਲਜ ਦੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ ਨੇ ਦੱਸਿਆ ਕਿ ਬੀਏ ਭਾਗ ਪਹਿਲਾ ਵਿੱਚੋਂ ਚੰਗੇ ਅੰਕ ਪ੍ਰਾਪਤ ਕਰਕੇ ਵਿਦਿਆਰਥਣ ਜਸਲੀਨ ਕੌਰ ਨੇ 8.45 ਸੀਜੀਪੀਏ ਨਾਲ ਯੂਨੀਵਰਸਿਟੀ ਵਿੱਚੋਂ 6ਵੀਂ ਮੈਰਿਟ ਪੁਜੀਸ਼ਨ ਹਾਸਲ ਕਰਕੇ ਕਪੂਰਥਲਾ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਤੇ ਕਾਲਜ ਵਿੱਚੋਂ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਗੁਰਲੀਨ ਕੌਰ ਨੇ 8.34 ਸੀਜੀਪੀਏ ਨਾਲ ਯੂਨੀਵਰਸਿਟੀ ਵਿੱਚੋਂ 10ਵੀਂ ਮੈਰਿਟ ਪੁਜੀਸ਼ਨ ਤੇ ਕਪੂਰਥਲਾ ਜ਼ਿਲ੍ਹਾ ਵਿੱਚੋਂ ਦੂਜਾ ਸਥਾਨ ਤੇ ਕਾਲਜ ਵਿੱਚੋਂ ਵੀ ਦੂਜਾ ਸਥਾਨ, ਰਵੀਨਾ ਲਿੱਧਰ ਨੇ 8.07 ਸੀਜੀਪੀਏ ਨਾਲ ਯੂਨੀਵਰਸਿਟੀ ਵਿੱਚੋਂ 33ਵੀਂ ਮੈਰਿਟ ਪੁਜੀਸ਼ਨ ਹਾਸਲ ਕਰਕੇ ਕਪੂਰਥਲਾ ਜ਼ਿਲ੍ਹੇ ਵਿੱਚੋਂ 5ਵਾਂ ਸਥਾਨ ਤੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਤੇ ਮਨਰੀਤ ਕੌਰ ਸਪੁੱਤਰੀ ਕਿਰਪਾਲ ਟੁਰਨਾ ਨੇ 7.82 ਸੀਜੀਪੀਏ ਨਾਲ ਯੂਨੀਵਰਸਿਟੀ ਵਿੱਚੋਂ 91ਵੀਂ ਮੈਰਿਟ ਪੁਜੀਸ਼ਨ ਪ੍ਰਾਪਤ ਕਰਕੇ ਕਪੂਰਥਲਾ ਜ਼ਿਲ੍ਹੇ ਵਿੱਚੋਂ 7ਵਾਂ ਸਥਾਨ ਹਾਸਲ ਕੀਤਾ। ਕਾਲਜ ਦੇ ਆਰਟਸ ਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜਦੀਪ ਕੌਰ ਜੋਸਨ ਨੇ ਦੱਸਿਆ ਕਿ ਕਾਲਜ ਦੇ ਬਾਕੀ ਵਿਦਿਆਰਥੀਆਂ ਲੜਕਿਆਂ ਵਿੱਚੋਂ ਸਤਨਾਮ ਸਿੰਘ ਨੇ 8.21 ਸੀਜੀਪੀਏ ਹਾਸਲ ਕਰਕੇ ਕਾਲਜ ਦੇ ਲੜਕਿਆਂ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਤੇ ਵਾਹਿਗੁਰੂ ਸਿੰਘ ਨੇ 8.00 ਸੀਜੀਪੀਏ ਨਾਲ ਦੂਜਾ ਸਥਾਨ ਤੇ ਸੁਖਜੀਵਨ ਸਿੰਘ ਨੇ 7. 71 ਸੀਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ। ਸਾਹਿਲਪ੍ਰੀਤ ਸਿੰਘ ਨੇ 7. 25 ਸੀਜੀਪੀਏ ਹਾਸਲ ਕੀਤੇ। ਇਸੇ ਤਰ੍ਹਾਂ ਹੀ ਕਾਲਜ ਦੇ 8 ਤੋਂ ਵੱਧ ਵਿਦਿਆਰਥੀਆਂ ਨੇ 8:00 ਤੋਂ 9:00 ਸੀਜੀਪੀਏ ਤੇ 25 ਤੋਂ ਵੱਧ ਵਿਦਿਆਰਥੀਆਂ ਨੇ 7.00 ਤੋਂ 8.00 ਸੀਜੀਪੀਏ ਹਾਸਲ ਕੀਤੇ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਮੈਡਮ ਗੁਰਪ੍ਰੀਤ ਕੌਰ, ਹਰਨਿਆਮਤ ਕੌਰ, ਕਾਲਜ ਦੇ ਡਾਇਰੈਕਟਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਚ ਹੋਰ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਤੇ ਸਟਾਫ਼ ਦੀ ਸ਼ਲਾਘਾ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋਫੈਸਰ ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ।