ਖਾਲਸਾ ਕਾਲਜ ਦੇ ਵਿਦਿਆਰਥੀ ਦੀ ਆਲ ਇੰਡੀਆ ਯੂਨੀਵਰਸਿਟੀ ਰਗਬੀ ਟੀਮ 'ਚ ਚੋਣ
ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਆਲ ਇੰਡੀਆ ਯੂਨੀਵਰਸਿਟੀ ਰਗਬੀ ਟੀਮ 'ਚ ਹੋਈ ਚੋਣ
Publish Date: Sat, 04 Apr 2026 07:55 PM (IST)
Updated Date: Sat, 04 Apr 2026 07:58 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਟੀਮ ਵਿਚ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਤਿੰਨ ਵਿਦਿਆਰਥੀਆਂ ਦੀ ਚੋਣ ਹੋਈ ਹੈ, ਜਿਨਾਂ ਵਿੱਚ ਬੀਏ ਭਾਗ ਤੀਜਾ ਦਾ ਵਿਦਿਆਰਥੀ ਨਿਸ਼ਾਨ ਸਿੰਘ, ਬੀਏ ਭਾਗ ਦੂਜਾ ਦਾ ਮੋਹਿਤ ਤੇ ਬੀਸੀਏ ਭਾਗ ਦੂਜਾ ਦਾ ਵਿਦਿਆਰਥੀ ਗੁਰਬਾਜ ਸਿੰਘ ਸ਼ਾਮਲ ਹਨ। ਇਨ੍ਹਾਂ ਵਿਦਿਆਰਥੀਆਂ ਦੀ ਟੀਮ ਦੇ ਮੈਚ 2 ਤੋਂ 6 ਅਪ੍ਰੈਲ ਤੱਕ ਕੀਟ ਯੂਨੀਵਰਸਿਟੀ ਭੁਵਨੇਸ਼ਵਰ ਉੜੀਸਾ ਵਿਖੇ ਹੋਣਗੇ। ਇਸ ਟੀਮ ਦੇ ਕੋਚ ਦੀ ਜ਼ਿੰਮੇਵਾਰੀ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਸਰੀਰਕ ਸਿੱਖਿਆ ਵਿਭਾਗ ਵਿਚ ਬਤੌਰ ਅਸਿਸਟੈਂਟ ਪ੍ਰੋਫੈਸਰ ਸੇਵਾਵਾਂ ਨਿਭਾ ਰਹੇ ਪ੍ਰੋ. ਹਰਜਾਪ ਸਿੰਘ ਨੂੰ ਸੌਂਪੀ ਗਈ ਹੈ। ਵਿਦਿਆਰਥੀਆਂ ਦੀ ਚੋਣ ਕਾਲਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ, ਗੁਰਪ੍ਰੀਤ ਕੌਰ ਮੈਂਬਰ ਐੱਸਜੀਪੀਸੀ, ਇੰਜੀ. ਮੈਡਮ ਹਰਨਿਆਮਤ ਕੌਰ ਤੇ ਕਾਲਜ ਦੇ ਡਾਇਰੈਕਟਰ ਇੰਜੀ. ਨਿਮਰਤਾ ਕੌਰ ਨੇ ਵਿਦਿਆਰਥੀਆਂ ਤੇ ਪ੍ਰੋ. ਹਰਜਾਪ ਸਿੰਘ ਨੂੰ ਇਸ ਉਪਲੱਬਧੀ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਪ੍ਰੋ. ਹਰਜਾਪ ਸਿੰਘ ਤੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਦੀ ਇਸ ਆਲ ਇੰਡੀਆ ਚੈਂਪੀਅਨਸ਼ਿਪ ਲਈ ਚੋਣ ਹੋਣਾ ਸਾਡੇ ਕਾਲਜ ਲਈ ਬੜੀ ਹੀ ਸਨਮਾਨ ਵਾਲੀ ਗੱਲ ਹੈ ਅਤੇ ਵਿਦਿਆਰਥੀਆਂ ਦੀ ਇਸ ਉਪਲਬਧੀ ਨਾਲ ਕਾਲਜ ਦਾ ਮਾਣ ਹੋਰ ਵੀ ਵਧਿਆ ਹੈ।