ਖ਼ਾਲਸਾ ਕਾਲਜ ਨੇ ਰਗਬੀ ’ਚ ਜਿੱਤਿਆ ਚਾਂਦੀ ਦਾ ਤਗਮਾ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰਗਬੀ ਟੂਰਨਾਮੈਂਟ ਵਿੱਚ ਜਿੱਤਿਆ ਚਾਂਦੀ ਦਾ ਤਗਮਾ
Publish Date: Sat, 10 Oct 2026 07:37 PM (IST)
Updated Date: Sat, 10 Oct 2026 07:38 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਪ੍ਰੋ. ਹਰਜਾਪ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ 5-6 ਅਕਤੂਬਰ 2026 ਨੂੰ ਕਰਵਾਏ ਗਏ ਇੰਟਰ ਕਾਲਜ ਸਪੋਰਟਸ ਰਗਬੀ ਟੂਰਨਾਮੈਂਟ 2026-27 ਵਿੱਚ ਕਾਲਜ ਦੀ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਟੂਰਨਾਮੈਂਟ ਦੇ ਡਿਵੀਜ਼ਨ-ਏ ਵਿੱਚ ਕੁੱਲ ਚਾਰ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂ ਟੀਮ ਵਿੱਚ ਅਮਨਪ੍ਰੀਤ ਸਿੰਘ, ਗੁਰਬਾਜ਼ ਸਿੰਘ, ਮੋਹਿਤ, ਸੰਦੀਪ ਸਿੰਘ, ਗੁਰਲਾਲ ਸਿੰਘ, ਦਿਲਜੀਤ ਸਿੰਘ, ਗੁਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਜਗਦੇਵ ਸਿੰਘ, ਨਿਸ਼ਾਨ ਸਿੰਘ, ਰਾਜਵੀਰ ਸਿੰਘ ਤੇ ਵਰਿੰਦਰ ਸਿੰਘ ਸ਼ਾਮਲ ਸਨ। ਕਾਲਜ ਪਹੁੰਚਣ ਤੇ ਜੇਤੂ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ ਤੇ ਕਾਲਜ ਦੇ ਡਾਇਰੈਕਟਰ ਇੰਜੀ. ਨਿਮਰਤਾ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਤੇ ਬੀਬੀ ਗੁਰਪ੍ਰੀਤ ਕੌਰ ਤੇ ਇੰਜੀ. ਹਰਨਿਆਮਤ ਕੌਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਰੀਰਕ ਸਿੱਖਿਆ ਵਿਭਾਗ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਲੜਕੀਆਂ ਦੇ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ, ਡਾ. ਮਨੀ ਛਾਬੜਾ ਮੁਖੀ ਕਾਮਰਸ ਵਿਭਾਗ, ਪ੍ਰੋ. ਰਾਜਦੀਪ ਕੌਰ ਜੋਸਨ ਮੁਖੀ ਆਰਟਸ ਤੇ ਪੰਜਾਬੀ ਵਿਭਾਗ, ਪ੍ਰੋ. ਰਾਜਪ੍ਰੀਤ ਕੌਰ ਮੁਖੀ ਆਈਟੀ ਵਿਭਾਗ , ਪ੍ਰੋ. ਹਰਪ੍ਰੀਤ ਸਿੰਘ ਤੇ ਪ੍ਰੋ. ਸਰਬਜੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।