ਖਾਲਸਾ ਕਾਲਜ ਦੇ ਬੀਸੀਏ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
ਖਾਲਸਾ ਕਾਲਜ ਦੇ ਬੀਸੀਏ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 17 Apr 2026 09:03 PM (IST)
Updated Date: Fri, 17 Apr 2026 09:06 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚੋਂ ਕਾਲਜ ਦੇ ਆਈਟੀ ਕੰਪਿਊਟਰ ਵਿਭਾਗ ਬੀਸੀਏ ਭਾਗ ਪਹਿਲਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਜਿਸ ਵਿੱਚ ਵਿਦਿਆਰਥਣਾ ਅਨਮੋਲ ਕਿਰਨ ਪੁੱਤਰੀ ਸੰਤੋਖ ਸਿੰਘ ਨੇ 8.22 ਐੱਸਜੀਪੀਏ ਹਾਸਲ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਚਾਂਦਿਕਾ ਨਰੂਲਾ ਪੁੱਤਰੀ ਰਾਹੁਲ ਨਰੂਲਾ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਰਿਆਪ੍ਰੀਤ ਪੁੱਤਰੀ ਕਮਲਜੀਤ ਸਿੰਘ ਨੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਕਾਲਜ ਵਿੱਚੋਂ ਪੁਜ਼ੀਸ਼ਨਾਂ ਹਾਸਲ ਕਰ ਕੇ ਕਾਲਜ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਵੀ ਨਾਂ ਰੋਸ਼ਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਧਾਨ ਇੰਜ. ਸਵਰਨ ਸਿੰਘ ਕਾਲਜ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਨਿਆਮਤ ਕੌਰ ਅਤੇ ਨਿਮਰਤਾ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਹੋਰ ਉਚੇਰੀਆਂ ਪ੍ਰਾਪਤੀਆਂ ਕਰਨ ਅਤੇ ਕਾਲਜ ਦਾ ਇਸੇ ਤਰ੍ਹਾਂ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।