
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖਾਲਸਾ ਕਾਲਜ ਦਾ ਐੱਮ.ਏ.ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਨਤੀਜੇ 'ਚੋਂ ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਐੱਮਏ ਪੰਜਾਬੀ ਦੇ ਦੂਜੇ ਤੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਆਰਟਸ ਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜਦੀਪ ਕੌਰ ਜੋਸਨ ਨੇ ਦੱਸਿਆ ਕਿ ਐੱਮਏ ਪੰਜਾਬੀ ਸਮੈਸਟਰ ਦੂਜਾ ਦੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥਣ ਸਿਮਰਨ ਨੇ 7.40 ਸੀਜੀਪੀਏ ਨਾਲ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਪ੍ਰਵੀਨ ਕੌਰ ਨੇ 7.00 ਸੀਜੀਪੀਏ ਨਾਲ ਦੂਜਾ ਤੇ ਮਨੀਸ਼ਾ ਰਾਣੀ ਨੇ 6.60 ਸੀਜੀਪੀਏ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਹੀ ਐੱਮਏ ਪੰਜਾਬੀ ਦੇ ਸਮੈਸਟਰ ਚੌਥੇ ਵਿੱਚੋਂ ਵਿਦਿਆਰਥਣ ਅਨੀਕੇਤ ਕੌਰ ਨੇ 6.52 ਸੀਜੀਪੀਏ ਨਾਲ ਕਾਲਜ ਵਿੱਚੋਂ ਪਹਿਲਾ ਤੇ ਅਮਨਦੀਪ ਕੌਰ ਨੇ 6.43 ਸੀਜੀਪੀਏ ਨਾਲ ਦੂਜਾ ਸਥਾਨ ਹਾਸਲ ਕੀਤਾ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਗੁਰਪ੍ਰੀਤ ਕੌਰ ਮੈਂਬਰ ਐੱਸਜੀਪੀਸੀ, ਹਰਨਿਆਮਤ ਕੌਰ, ਕਾਲਜ ਦੇ ਡਾਇਰੈਕਟਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਟਾਫ਼ ਦੀ ਸ਼ਲਾਘਾ ਕੀਤੀ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋਫੈਸਰ ਜਸਬੀਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ।