ਖਾਲਸਾ ਕਾਲਜ ਦਾ ਐੱਮਏ ਪੰਜਾਬੀ ਦਾ ਨਤੀਜਾ ਰਿਹਾ ਸੌ ਫ਼ੀਸਦੀ
ਖਾਲਸਾ ਕਾਲਜ ਦਾ ਐੱਮ.ਏ ਪੰਜਾਬੀ ਦਾ ਨਤੀਜਾ ਰਿਹਾ ਸੌ ਫੀਸਦੀ
Publish Date: Fri, 10 Apr 2026 06:42 PM (IST)
Updated Date: Fri, 10 Apr 2026 06:44 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨ ਕੀਤੇ ਨਤੀਜੇ ’ਚੋਂ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਦਾ ਐੱਮਏ ਪੰਜਾਬੀ ਭਾਗ ਪਹਿਲਾ ਦਾ ਨਤੀਜਾ ਸੌ ਫ਼ੀਸਦੀ ਰਿਹਾ। ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਅਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਰਾਜਦੀਪ ਕੌਰ ਜੋਸਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਮਏ ਪੰਜਾਬੀ ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਸਿਮਰਨ ਪੁੱਤਰੀ ਬੱਗਾ ਨੇ 7.80 ਐੱਸਜੀਪੀਏ ਨਾਲ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਪਰਵੀਨ ਕੌਰ ਪੁੱਤਰੀ ਬਲਵੀਰ ਸਿੰਘ ਨੇ 7.40 ਐੱਸਜੀਪੀਏ ਅਤੇ ਮਨੀਸ਼ਾ ਰਾਣੀ ਪੁੱਤਰੀ ਸਤਨਾਮ ਸਿੰਘ ਨੇ 7.40 ਐੱਸਜੀਪੀਏ ਨਾਲ ਦੋਵੇਂ ਵਿਦਿਆਰਥਣਾਂ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਅਤੇ ਕੋਮਲਜੀਤ ਕੌਰ ਪੁੱਤਰੀ ਕਸ਼ਮੀਰ ਸਿੰਘ ਨੇ 7.20 ਐੱਸਜੀਪੀਏ ਅਤੇ ਕੋਮਲਪ੍ਰੀਤ ਕੌਰ ਪੁੱਤਰੀ ਸ਼ੀਤਲ ਸਿੰਘ 7.20 ਐੱਸਜੀਪੀਏ ਹਾਸਲ ਕਰ ਕੇ ਸਾਂਝੇ ਤੌਰ ’ਤੇ ਦੋਵੇਂ ਵਿਦਿਆਰਥਣਾਂ ਨੇ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਮਾਣ ਵਧਾਇਆ।
ਇਸ ਦੇ ਨਾਲ ਹੀ ਐੱਮਏ ਪੰਜਾਬੀ ਤੀਜੇ ਸਮੈਸਟਰ ਦਾ ਨਤੀਜਾ ਵੀ ਸ਼ਾਨਦਾਰ ਰਿਹਾ। ਐੱਮਏ ਸਮੈਸਟਰ ਤੀਜਾ ਦੀ ਵਿਦਿਆਰਥਣ ਅਮਨਦੀਪ ਕੌਰ ਸਪੁੱਤਰੀ ਤਰਸੇਮ ਸਿੰਘ ਨੇ 6.33 ਐੱਸਜੀਪੀਏ ਹਾਸਲ ਕਰ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੀ ਅਨਕੇਤ ਕੌਰ ਪੁੱਤਰੀ ਮਨਜੀਤ ਸਿੰਘ ਨੇ 6.17 ਐੱਸਜੀਪੀਏ ਹਾਸਲ ਕਰ ਕੇ ਦੂਜਾ ਸਥਾਨ ਅਤੇ ਨਿਸ਼ਾ ਸਿੰਘ ਪੁੱਤਰੀ ਕੁਲਵੰਤ ਸਿੰਘ ਨੇ 6.00 ਐੱਸਜੀਪੀਏ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ, ਗੁਰਪ੍ਰੀਤ ਕੌਰ ਮੈਂਬਰ ਐੱਸਜੀਪੀਸੀ, ਕਾਲਜ ਦੇ ਡਾਇਰੈਕਟਰ ਇੰਜੀ. ਨਿਮਰਤਾ ਕੌਰ ਤੇ ਇੰਜੀ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ। ਵਿਦਿਆਰਥੀਆਂ ਦੀ ਇਸ ਉੱਘੀ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕੀਤੀ।