ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਵਿਦਿਅਕ ਤੇ ਖੇਡਾਂ ਦੇ ਖੇਤਰ ’ਚ ਮਾਰੀਆਂ ਮੱਲਾਂ
Publish Date: Thu, 13 Aug 2026 08:08 PM (IST)
Updated Date: Thu, 13 Aug 2026 08:11 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਇਸ ਸਾਲ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਵਿਦਿਅਕ ਖੇਤਰ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ-ਨਾਲ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੌਕੇ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ, ਪ੍ਰੈਜ਼ੀਡੈਂਟ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਤੇ ਐਡਮਿਨਿਸਟ੍ਰੇਟਰ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਅਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਅਕਾਦਮਿਕ ਟ੍ਰਾਫੀਆਂ ਦੇ ਕੇ ਸਨਮਾਨਤ ਕੀਤਾ। ਜਮਾਤ ਅੱਠਵੀਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਤੇ ਸਨੇਹਾ, ਕ੍ਰਿਸ਼ ਕੁਮਾਰ ਤੇ ਸਨੀ ਨੂੰ ਟ੍ਰਾਫੀਆਂ ਸਨਮਾਨਤ ਕੀਤਾ ਗਿਆ। ਇਸੇ ਤਰ੍ਹਾਂ ਜਮਾਤ ਦਸਵੀਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੁਮਿਤਪ੍ਰੀਤ ਸਿੰਘ, ਸੁਪ੍ਰੀਤ ਕੌਰ, ਜਸਪ੍ਰੀਤ ਕੌਰ, ਮਨਜੋਤ ਕੌਰ ਤੇ ਲਵਿਸ਼ ਵਰਮਾ ਨੂੰ ਵੀ ਅਕਾਦਮਿਕ ਉਪਲਬਧੀਆਂ ਲਈ ਸਨਮਾਨਤ ਕੀਤਾ ਗਿਆ। ਜਮਾਤ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀਆਂ ਮੁਨੀਸ਼ਾ ਭੱਟੀ, ਮਾਨਸੀ, ਇੰਦਰਪ੍ਰੀਤ ਕੌਰ ਤੇ ਮਨਪ੍ਰੀਤ ਕੌਰ ਨੂੰ ਵੀ ਸ਼ਾਨਦਾਰ ਬੋਰਡ ਨਤੀਜਿਆਂ ਲਈ ਟ੍ਰਾਫੀਆਂ ਦੇ ਕੇ ਸਨਮਾਨਤ ਕੀਤਾ ਗਿਆ। ਖੇਡਾਂ ਦੇ ਖੇਤਰ ਵਿੱਚ ਸਕੂਲ ਦੇ ਵਿਦਿਆਰਥੀ ਅਰਮਾਨ ਸਿੰਘ ਨੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਦੌੜ ਵਿੱਚ ਸੋਨ ਤਗਮਾ, 4×100 ਮੀਟਰ ਰਿਲੇ ਦੌੜ ਵਿੱਚ ਕਾਂਸੀ ਦਾ ਤਗਮਾ ਤੇ ਲੰਬੀ ਛਾਲ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਸਕੂਲ ਦੇ ਹੋਣਹਾਰ ਵਿਦਿਆਰਥੀ ਪ੍ਰਿੰਸਪ੍ਰੀਤ ਸਿੰਘ ਨੇ ਰਾਸ਼ਟਰੀ ਪੱਧਰੀ ਪਾਵਰਲਿਫਟਿੰਗ ਮੁਕਾਬਲੇ ਵਿੱਚ 160 ਕਿਲੋਗ੍ਰਾਮ ਭਾਰ ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਧੀ ਸੰਗੋਤਰਾ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਉਪਲਬਧੀਆਂ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਪਰਵੀਨ ਕੁਮਾਰੀ, ਨੀਨਾ ਕੁਮਾਰੀ, ਅਮਨਪ੍ਰੀਤ ਕੌਰ, ਕਵਲਜੀਤ ਕੌਰ, ਮਨਦੀਪ ਕੌਰ, ਸਿਮਰਜੀਤ ਕੌਰ, ਮਨਪ੍ਰੀਤ ਕੌਰ, ਪਵਨਪ੍ਰੀਤ ਕੌਰ, ਮੋਨਿਕਾ, ਕੋਮਲਪ੍ਰੀਤ ਕੌਰ, ਲਤਾ, ਮਨਜੀਤ ਕੌਰ, ਦਿਲਪ੍ਰੀਤ ਕੌਰ, ਸਤਿੰਦਰਵੀਰ ਕੌਰ, ਸੰਦੀਪ ਕੌਰ ਆਦਿ ਹਾਜ਼ਰ ਸਨ।