ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਸ਼ੁਰੂ ਖੇਡਾਂ ਵਤਨ ਪੰਜਾਬ ਦੀਆਂ 2026 ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
Publish Date: Mon, 07 Sep 2026 09:03 PM (IST)
Updated Date: Mon, 07 Sep 2026 09:04 PM (IST)
--ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਚੰਦੀ ਵੱਲੋਂ ਕੀਤਾ ਗਿਆ ਉਦਘਾਟਨ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਪ੍ਰਸਾਸ਼ਨ ਤੇ ਖੇਡ ਵਿਭਾਗ ਕਪੂਰਥਲਾ ਵੱਲੋਂ ਬਲਾਕ ਕਪੂਰਥਲਾ ਤੋਂ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਬਲਾਕ ਕਪੂਰਥਲਾ ਦੀਆਂ ਖੇਡਾਂ ਦਾ ਉਦਘਾਟਨ ਐਡਵੋਕੇਟ ਕਰਮਬੀਰ ਸਿੰਘ ਚੰਦੀ ਹਲਕਾ ਇੰਚਾਰਜ ਕਪੂਰਥਲਾ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਵੱਲੋਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ, ਉਨਾਂ ਨੂੰ ਖੇਡਾਂ ਵਿੱਚ ਸਖਤ ਮਿਹਨਤ ਤੇ ਲਗਨ ਨਾਲ ਮੁਕਾਬਲਿਆਂ ਵਿੱਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਉੱਤੇ ਵਧੀਆ ਪ੍ਰਦਰਸ਼ਨ ਕਰਕੇ ਚੰਗੇ ਭਵਿੱਖ ਦੀ ਆਸ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਸਮਾਜਿਕ ਕੁਰੀਤੀਆਂ ਤੇ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਅੱਜ ਕਪੂਰਥਲਾ ਬਲਾਕ ਦੇ ਹੋਏ ਖੇਡ ਮੁਕਾਬਲਿਆਂ ਵਿੱਚ ਵਾਲੀਬਾਲ ਗੇਮ ਅੰਡਰ-14 ਦੇ ਮੁਕਾਬਲੇ ਵਿੱਚ ਅਨੰਦ ਪਬਲਿਕ ਸਕੂਲ, ਕਪੂਰਥਲਾ ਨੇ ਲਿਟਲ ਏਂਜਲ ਸਕੂਲ, ਕਪੂਰਥਲਾ ਨੂੰ ਹਰਾ ਕੇ ਪਹਿਲਾ ਸਥਾਨ ਤੇ ਅੰਡਰ-17 ਦੇ ਮੁਕਾਬਲੇ ਵਿੱਚ ਸੰਤ ਹੀਰਾ ਦਾਸ ਸਕੂਲ, ਕਾਲਾ ਸੰਘਿਆ ਨੇ ਸਰਕਾਰੀ ਸੀਸੈ ਸਕੂਲ ਕੋਕਲਪੁਰ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਗੇਮ ਦੇ ਹੋਏ ਮੁਕਾਬਲਿਆਂ ਵਿੱਚ ਆਰਸੀਐੱਫ-ਏ ਨੇ ਪਹਿਲਾ ਸਥਾਨ, ਪਿੰਡ ਕਾਲਾ ਸੰਘਿਆ ਨੇ ਦੂਸਰਾ ਤੇ ਆਰਸੀਐੱਫ-ਬੀ ਟੀਮ ਨੇ ਸੰਤ ਰਾਮ, ਕਾਲਾ ਸੰਘਿਆ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰਾਂ ਵਾਲੀਬਾਲ ਗੇਮ ਦੇ ਅੰਡਰ-17 ਮੁਕਾਬਲਿਆਂ ਵਿੱਚ ਸੰਤ ਹੀਰਾ ਦਾਸ, ਕਾਲਾ ਸੰਘਿਆ ਨੇ ਪਿੰਡ ਕੋਕਲਪੁਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।