ਖੁਰਾਣਾ ਅਤੇ ਚੰਦੀ ਨੇ ਬੀਬੀ ਬਡਵਾਲ ਨੂੰ ਕੀਤਾ ਸਨਮਾਨਿਤ ਖੁਰਾਣਾ ਅਤੇ ਚੰਦੀ ਵੱਲੋਂ ਬੀਬੀ ਦਲਜੀਤ ਕੌਰ ਬਡਵਾਲ ਨੂੰ ਅਕਾਲੀ ਦਲ ਪੰਜਾਬ ਦਾ ਸਕੱਤਰ ਬਣਨ ’ਤੇ ਕੀਤਾ ਸਨਮਾਨਿਤ
Publish Date: Sat, 28 Nov 2026 06:45 PM (IST)
Updated Date: Sat, 28 Nov 2026 06:46 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਿੱਚ ਬੀਬੀ ਦਲਜੀਤ ਕੌਰ ਬਡਵਾਲ ਨੂੰ ਸਕੱਤਰ ਪੰਜਾਬ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਤੇ ਇੰਚਾਰਜ ਦਿਹਾਤੀ ਰਜਿੰਦਰ ਸਿੰਘ ਚੰਦੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਜਰਨੈਲ ਸਿੰਘ ਵਾਹਦ, ਭਾਜਪਾ ਦੇ ਸੀਨੀਅਰ ਆਗੂ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਬੀਬੀ ਦਲਜੀਤ ਕੌਰ ਬਡਵਾਲ ਵੱਲੋ ਰਣਜੀਤ ਸਿੰਘ ਖੁਰਾਣਾ ਤੇ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਪੰਜਾਬ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮਿਲਿਆ ਇਹ ਮਾਣ ਤੇ ਵਿਸ਼ਵਾਸ ਉਨ੍ਹਾਂ ਲਈ ਹੋਰ ਵੀ ਵੱਧ ਮਿਹਨਤ ਕਰਨ ਦੀ ਪ੍ਰੇਰਨਾ ਹੈ। ਇਸ ਮੌਕੇ ਇਸਤਰੀ ਅਕਾਲੀ ਦਲ ਹਲਕਾ ਫਗਵਾੜਾ ਸ਼ਹਿਰੀ ਤੇ ਦਿਹਾਤੀ ਦੀ ਪ੍ਰਧਾਨ ਬੀਬੀ ਸਰਬਜੀਤ ਕੌਰ ਤੇ ਬੀਬੀ ਵੀਨਾ ਰਾਣੀ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੀਬੀ ਦਲਜੀਤ ਕੌਰ ਬਡਵਾਲ ਬੜੇ ਮਿਹਨਤੀ ਤੇ ਪਾਰਟੀ ਨੂੰ ਸਮਰਪਿਤ ਆਗੂ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।