ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਕਿੰਡਰਗਾਰਟਨ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਕਿੰਡਰਗਾਰਟਨ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
Publish Date: Mon, 02 Feb 2026 06:41 PM (IST)
Updated Date: Mon, 02 Feb 2026 06:43 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੈਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਦੀ ਸਾਲ ਭਰ ਦੀ ਸਿੱਖਿਆ ਨੂੰ ਦਰਸਾਉਂਦੀਆਂ ਬਹੁਤ ਸਾਰੀਆਂ ਸਟੇਜ ਗਤੀਵਿਧੀਆਂ ਕਾਰਵਾਈਆਂ ਗਈਆਂ। ਵਿਦਿਆਰਥੀਆਂ ਨੂੰ ਆਸ਼ੀਰਵਾਦ ਦੇਣ ਤੇ ਉਨ੍ਹਾਂ ਨੂੰ ਵਧੀਆ ਸਿਖਿਆਰਥੀ ਬਣਨ ਲਈ ਉਤਸ਼ਾਹਿਤ ਕਰਨ ਲਈ ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੂਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, ਪ੍ਰੰਬਧਕ ਸਕੂਲ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂ ਅਰੋੜਾ ਨੇ ਆਪਣੀ ਹਾਜ਼ਰੀ ਨਾਲ ਇਸ ਮੌਕੇ ਨੂੰ ਮਹੱਤਵਪੂਰਨ ਬਣਾਇਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ l ਨਰਸਰੀ ਤੇ ਐੱਲਕੇਜੀ ਦੇ ਵਿਦਿਆਰਥੀਆਂ ਲਈ ਫੈਂਸੀ ਡਰੈੱਸ ਕੰਪਟੀਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਆਪਣੇ ਬਾਰੇ ਅਤੇ ਆਪਣੇ ਸੁਪਨਿਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿਚ ਯੂਕੇਜੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਡਾਂਸ ਪੇਸ਼ ਕੀਤਾ ਗਿਆ।