ਸੰਗਰਾਂਦ ਸਬੰਧੀ ਕੀਰਤਨ ਸਮਾਗਮ ਅੱਜ
ਸੰਗਰਾਂਦ ਦੇ ਪਵਿੱਤਰ ਦਿਹਾੜੇ ਸਬੰਧੀ ਕੀਰਤਨ ਸਮਾਗਮ 15 ਮਈ ਨੂੰ
Publish Date: Thu, 14 May 2026 08:03 PM (IST)
Updated Date: Thu, 14 May 2026 08:06 PM (IST)
ਪੰਜਾਬੀ ਜਾਗਰਣ ਪ੍ਰਤੀਨਧ ਫਗਵਾੜਾ : ਜੇਠ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਸਬੰਧੀ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ 15 ਮਈ 2026 ਦਿਨ ਸ਼ੁੱਕਰਵਾਰ ਸ਼ਾਮ 7:00 ਤੋਂ ਰਾਤ 9:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਅਰਥਨ ਸਟੇਟ ਫਗਵਾੜਾ ਦੇ ਪ੍ਰਧਾਨ ਹਰਵਿੰਦਰ ਸਿੰਘ ਵਾਲੀਆ ਤੇ ਸੁਖਬੀਰ ਸਿੰਘ ਕਿੰਨੜਾ ਨੇ ਦੱਸਿਆ ਇਸ ਜੇਠ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਸਬੰਧੀ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਢਾਡੀ ਜਥਾ ਗੁਰਦਿਆਲ ਸਿੰਘ ਲੱਖਪੁਰ ਤੇ ਭਾਈ ਗੁਰਮੁੱਖ ਸਿੰਘ ਹੁਸ਼ਿਆਰਪੁਰ ਵਾਲੇ ਸੰਗਤਾਂ ਨੂੰ ਗੁਰਬਾਣੀ ਤੇ ਗੁਰ-ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਇਸ ਕੀਰਤਨ ਦਰਬਾਰ ਵਿਚ ਸਮੂਹ ਸੰਗਤਾਂ ਸਮੇਤ ਵੱਖ-ਵੱਖ ਸਿੱਖ ਸੰਪ੍ਰਦਾਵਾਂ, ਜਥੇਬੰਦੀਆਂ ਦੇ ਮੁਖੀ ਸਾਹਿਬਾਨ ਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਕੀਰਤਨ ਦਰਬਾਰ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਕੀਰਤਨ ਦਰਬਾਰ ਦੇ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ।