ਕਿਰਤੀ ਕਿਸਾਨ ਯੂਨੀਅਨ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ
ਕਿਰਤੀ ਕਿਸਾਨ ਯੂਨੀਅਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ
Publish Date: Sun, 08 Feb 2026 06:56 PM (IST)
Updated Date: Sun, 08 Feb 2026 06:59 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਭੰਡਾਲ ਬੇਟ ਵਿਖੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾ ਮੱਲ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਕੁਲਵਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਦੋ ਕਿਸਾਨਾਂ ’ਤੇ ਝੂਠੇ ਪਰਚੇ ਪਾ ਕੇ 9 ਮਹੀਨੇ ਤੋਂ ਜੇਲ ਵਿਚ ਡੱਕਿਆ ਹੋਇਆ ਹੈ। ਕੱਲ ਕਿਸਾਨਾਂ ਦੀ ਰਿਹਾਈ ਲਈ ਬਠਿੰਡਾ ਵਿਖੇ ਧਰਨੇ ਵਿਚ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ’ਤੇ ਪੰਜਾਬ ਪੁਲਿਸ ਵੱਲੋਂ ਅਥਰੂ ਗੈਸ ਦੇ ਗੋਲੇ ਦਾਗੇ ਗਏ ਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਫੜ ਕੇ ਅੰਦਰ ਕਰ ਦਿੱਤਾ ਗਿਆ। ਇਸ ਦੇ ਖਿਲਾਫ ਕਿਰਤੀ ਕਿਸਾਨ ਯੂਨੀਅਨ ਵੱਲੋਂ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਤੇ ਮੰਗ ਕੀਤੀ ਗਈ ਕਿ ਗ੍ਰਿਫਤਾਰ ਕਿਸਾਨਾਂ ਨੂੰ ਫੌਰੀ ਰਿਹਾਅ ਕੀਤਾ ਜਾਵੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੇਵਲ ਸਿੰਘ ਭੰਡਾਲ, ਜਸਜੀਤ, ਸਿੰਘ ਭੰਡਾਲ, ਜੱਗੀ ਭੰਡਾਲ, ਹਰਦੀਪ, ਸਿੰਘ ਕਾਲਾ ਪਰਮਜੀਤ ਸਿੰਘ ਭੰਡਾਲ, ਸੋਡੀ ਬੱਬੂ ਬਿੱਲਾ ਭੰਡਾਲ ਆਦਿ ਹਾਜ਼ਰ ਸਨ।