ਬਿਜਲੀ ਕੱਟਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਤਾ ਰੋਸ ਧਰਨਾ
ਬਿਜਲੀ ਕੱਟਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਐਸ ਸੀ ਦਫ਼ਤਰ ਕਪੂਰਥਲਾ ਅੱਗੇ ਰੋਸ ਧਰਨਾ
Publish Date: Mon, 27 Apr 2026 10:09 PM (IST)
Updated Date: Mon, 27 Apr 2026 10:13 PM (IST)

ਪ੍ਰਸ਼ਾਸਨ ਵੱਲੋਂ ਦੋ ਦਿਨਾਂ ’ਚ ਸਮੱਸਿਆ ਹੱਲ ਕਰਨ ਦਾ ਭਰੋਸਾ, ਕਿਸਾਨਾਂ ਨੇ ਮੋਟਰਾਂ ਤੇ ਅਰਬਨ ਸਪਲਾਈ ’ਚ ਕੱਟਾਂ ’ਤੇ ਜਤਾਈ ਨਾਰਾਜ਼ਗੀ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਕਪੂਰਥਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਐੱਸਸੀ ਕਪੂਰਥਲਾ ਦੇ ਦਫ਼ਤਰ ਅੱਗੇ ਬਿਜਲੀ ਸਪਲਾਈ ਦੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹੇ ਵਿਚ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਜਦਕਿ ਮੋਟਰਾਂ ਲਈ ਸਿਰਫ਼ 4 ਘੰਟੇ ਹੀ ਬਿਜਲੀ ਮਿਲ ਰਹੀ ਹੈ ਤੇ ਅਰਬਨ ਖੇਤਰਾਂ ਵਿਚ ਵੀ ਲੰਬੇ-ਲੰਬੇ ਕੱਟ ਲੱਗ ਰਹੇ ਹਨ, ਜਿਸ ਕਾਰਨ ਕਿਸਾਨਾਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਬਾਊਪੁਰ ਨੇ ਦੱਸਿਆ ਕਿ ਇਸ ਮਸਲੇ ਸਬੰਧੀ ਪਹਿਲਾਂ ਵੀ ਐੱਸਸੀ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਪਰ ਕੋਈ ਕਾਰਵਾਈ ਨਾ ਹੋਣ ਕਰਕੇ ਅੱਜ ਸਾਨੂੰ ਮਜਬੂਰਨ ਧਰਨਾ ਦੇਣਾ ਪਿਆ ਹੈ। ਇਸ ਮੌਕੇ ਧਰਨੇ ਦੌਰਾਨ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤੇ ਭਰੋਸਾ ਦਿਵਾਇਆ ਗਿਆ ਕਿ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਇਕ-ਦੋ ਦਿਨਾਂ ਵਿਚ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ, ਪਰਮਜੀਤ ਸਿੰਘ ਪੱਕੇ ਕੋਠੇ, ਜੋਗਾ ਸਿੰਘ, ਗੁਰਸੇਵਕ ਸਿੰਘ ਸ਼ਿਵਦਿਆਲ, ਮਲਕੀਤ ਸਿੰਘ ਫੱਤੋਵਾਲ, ਹਰਵਿੰਦਰ ਸਿੰਘ, ਬਲਵੀਰ ਸਿੰਘ ਬੁੱਟਰ, ਸੁਖਵਿੰਦਰ ਸਿੰਘ ਸੋਨੀ, ਜਗਤਾਰ ਸਿੰਘ ਸਰੂਪਵਾਲ, ਭਜਨ ਸਿੰਘ ਖਿਜਰਪੁਰ, ਵੀਰ ਸਿੰਘ ਉੱਚਾ, ਹਾਕਮ ਸਿੰਘ ਸ਼ਾਹਜਾਨਪੁਰ ਤੇ ਨਿਸ਼ਾਨ ਨਡਾਲਾ ਸਮੇਤ ਸੈਂਕੜੇ ਕਿਸਾਨ ਮਜ਼ਦੂਰ ਤੇ ਮਹਿਲਾਵਾਂ ਹਾਜ਼ਰ ਸਨ। ਡਾਟਾ ਬਾਕਸ: ਮੋਟਰਾਂ ਲਈ ਬਿਜਲੀ: ਕੇਵਲ 4 ਘੰਟੇ ਅਰਬਨ ਖੇਤਰਾਂ ਵਿੱਚ ਲੰਬੇ ਕੱਟ ਪਹਿਲਾਂ ਦਿੱਤਾ ਮੰਗ ਪੱਤਰ ਬੇਅਸਰ ਪ੍ਰਸ਼ਾਸਨ ਵੱਲੋਂ 1–2 ਦਿਨ ਵਿੱਚ ਹੱਲ ਦਾ ਭਰੋਸਾ