ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਟਰਸਾਈਕਲ ਮਾਰਚ, ਡੀਸੀ ਨੂੰ ਸੌਂਪਿਆ ਮੰਗ ਪੱਤਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਦੇਸ਼ ਬਚਾਓ ਮੋਰਚਾ ਵੱਲੋਂ ਮੋਟਰਸਾਈਕਲ ਮਾਰਚ, ਡੀ.ਸੀ. ਕਪੂਰਥਲਾ ਨੂੰ ਸੌਂਪਿਆ ਮੰਗ ਪੱਤਰ
Publish Date: Wed, 15 Jul 2026 09:11 PM (IST)
Updated Date: Wed, 15 Jul 2026 09:12 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਦੇਸ਼ ਬਚਾਓ ਮੋਰਚੇ ਦੇ ਸੱਦੇ ’ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਕਪੂਰਥਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਅਤੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਰਹਿਨੁਮਾਈ ਹੇਠ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਹ ਮਾਰਚ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ, ਨਡਾਲਾ ਅਤੇ ਕੋਟ ਕਰਾਰ ਖਾਂ ਤੋਂ ਹੁੰਦਾ ਹੋਇਆ ਡਿਪਟੀ ਕਮਿਸ਼ਨਰ ਦਫ਼ਤਰ ਕਪੂਰਥਲਾ ਪਹੁੰਚਿਆ, ਜਿੱਥੇ ਕਿਸਾਨਾਂ ਨੇ ਧਰਨਾ ਦੇ ਕੇ ਰਾਸ਼ਟਰਪਤੀ ਦੇ ਨਾਂ ਡੀਸੀ ਕਪੂਰਥਲਾ ਨੂੰ ਮੰਗ ਪੱਤਰ ਸੌਂਪਿਆ। ਮੋਟਰਸਾਈਕਲ ਮਾਰਚ ਵਿੱਚ ਜ਼ੋਨ ਸੁਲਤਾਨਪੁਰ ਦੇ ਪ੍ਰਧਾਨ ਮਲਕੀਤ ਸਿੰਘ ਫੱਤੋਵਾਲ, ਜ਼ੋਨ ਨਡਾਲਾ ਦੇ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਮੀਰੀ-ਪੀਰੀ ਗੁਰਸਰ ਦੇ ਪ੍ਰਧਾਨ ਹਰਵਿੰਦਰ ਸਿੰਘ, ਜ਼ੋਨ ਭਾਈ ਲਾਲੋ ਜੀ ਡੱਲਾ ਦੇ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ, ਜ਼ੋਨ ਬਾਬਾ ਬੀਰ ਸਿੰਘ ਦੇ ਪ੍ਰਧਾਨ ਸੁਖਵਿੰਦਰ ਸਿੰਘ, ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਦੇ ਪ੍ਰਧਾਨ ਜੋਗਾ ਸਿੰਘ, ਜ਼ੋਨ ਸ਼ਹੀਦ ਊਧਮ ਸਿੰਘ ਦੇ ਪ੍ਰਧਾਨ ਗੁਰਸੇਵਕ ਸਿੰਘ ਸ਼ਿਵਦਿਆਲ ਅਤੇ ਜ਼ੋਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਬਲਬੀਰ ਸਿੰਘ ਬੁੱਟਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਏ। ਇਸ ਮੌਕੇ ਦੇਸ਼ ਬਚਾਓ ਮੋਰਚੇ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਕਿ ਦੇਸ਼ ਦੇ ਕਿਸਾਨ, ਖੇਤ ਮਜ਼ਦੂਰ, ਛੋਟੇ ਦੁਕਾਨਦਾਰ, ਲਘੂ ਉਦਯੋਗ, ਦਸਤਕਾਰ, ਨੌਜਵਾਨ, ਔਰਤਾਂ ਅਤੇ ਹੋਰ ਕਮਜ਼ੋਰ ਵਰਗ ਮਹਿੰਗਾਈ, ਬੇਰੁਜ਼ਗਾਰੀ, ਖੇਤੀ ਸੰਕਟ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪ੍ਰਦਰਸ਼ਨ ਵਿੱਚ ਜ਼ਿਲ੍ਹਾ ਖਜ਼ਾਨਚੀ ਵੀਰ ਸਿੰਘ ਉੱਚਾ, ਅਵਤਾਰ ਸਿੰਘ ਲਾਡਾ, ਮੁਖਤਿਆਰ ਸਿੰਘ, ਬਲਦੇਵ ਸਿੰਘ ਕੰਬੋਜ, ਗੁਰਮੀਤ ਸਿੰਘ ਗੱਗੀ, ਹਰਦੀਪ ਸਿੰਘ ਬਾਊਪੁਰ, ਤਰਸੇਮ ਸਿੰਘ, ਮੈਜਰ ਸਿੰਘ, ਤਰਸੇਮ ਸਿੰਘ ਤਲਵੰਡੀ ਚੌਧਰੀਆਂ, ਕਮਲਜੀਤ ਸਿੰਘ, ਰਣਜੀਤ ਸਿੰਘ, ਬਲਵੰਤ ਸਿੰਘ, ਮਹਿੰਦਰ ਸਿੰਘ, ਸਤਨਾਮ ਸਿੰਘ, ਪਿਆਰਾ ਸਿੰਘ, ਬਲਜਿੰਦਰ ਸਿੰਘ ਸ਼ੇਰਪੁਰ, ਭਜਨ ਸਿੰਘ ਖਿਜਰਪੁਰ, ਜਗਜੀਤ ਸਿੰਘ ਕੋਟ ਕਰਾਰ ਖਾਂ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਰੰਧੀਰਪੁਰ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ। ਮੰਗਾਂ ਨਾ ਮੰਨਣ ’ਤੇ ਤੇਜ਼ ਕੀਤਾ ਜਾਵੇਗਾ ਸੰਘਰਸ਼ ਮੋਰਚੇ ਨੇ ਮੰਗ ਕੀਤੀ ਕਿ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਦੀ ਰੱਖਿਆ ਕੀਤੀ ਜਾਵੇ, ਕਿਸਾਨਾਂ-ਮਜ਼ਦੂਰਾਂ ਦੇ ਹੱਕ ਯਕੀਨੀ ਬਣਾਏ ਜਾਣ, ਮਹਿੰਗਾਈ ’ਤੇ ਕਾਬੂ ਪਾਇਆ ਜਾਵੇ, ਰੁਜ਼ਗਾਰ ਦੇ ਮੌਕੇ ਵਧਾਏ ਜਾਣ ਅਤੇ ਲੋਕ ਭਲਾਈ ਦੀਆਂ ਨੀਤੀਆਂ ਨੂੰ ਤਰਜੀਹ ਦਿੱਤੀ ਜਾਵੇ। ਨਾਲ ਹੀ ਦੇਸ਼ ਵਿੱਚ ਭਾਈਚਾਰਕ ਸਾਂਝ, ਅਮਨ ਅਤੇ ਸਮਾਜਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਗਈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।