ਪਿੰਡ ਸਿੱਧਵਾਂ ਦੋਨਾ ’ਚ 46 ਮੈਂਬਰੀ ਇਕਾਈ ਦਾ ਗਠਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿੰਡ ਸਿੱਧਵਾਂ ਦੋਨਾ ਵਿੱਚ 46 ਮੈਂਬਰੀ ਇਕਾਈ ਦਾ ਗਠਨ
Publish Date: Mon, 06 Apr 2026 09:23 PM (IST)
Updated Date: Mon, 06 Apr 2026 09:26 PM (IST)
ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਦੇ ਅਧੀਨ ਪਿੰਡ ਸਿੱਧਵਾਂ ਦੋਨਾ ਵਿਖੇ ਇਕ ਮਹੱਤਵਪੂਰਨ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿਚ ਜ਼ੋਨ ਪ੍ਰਧਾਨ ਜੋਗਾ ਸਿੰਘ ਦੀ ਅਗਵਾਈ ਹੇਠ ਇਕਾਈ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਪ੍ਰਧਾਨ ਜਸਵੰਤ ਸਿੰਘ, ਸਕੱਤਰ ਹਰਵਿੰਦਰ ਸਿੰਘ ਤੇ ਖਜ਼ਾਨਚੀ ਬਲਵਿੰਦਰ ਸਿੰਘ ਦੀ ਚੋਣ ਕੀਤੀ ਗਈ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਵਜੋਂ ਜੈਮਲ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ, ਮੀਤ ਖਜ਼ਾਨਚੀ ਮੱਖਣ ਸਿੰਘ ਤੇ ਮੀਤ ਪ੍ਰੈੱਸ ਸਕੱਤਰ ਜੀਤਾ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ 46 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਕਰਨੈਲ ਸਿੰਘ, ਹਰਮਿੰਦਰ ਸਿੰਘ, ਮਲਕੀਤ ਸਿੰਘ, ਪ੍ਰੀਤਮ ਸਿੰਘ, ਜਗਦੀਪ ਸਿੰਘ, ਜਰਨੈਲ ਸਿੰਘ, ਅੰਗਰੇਜ਼ ਸਿੰਘ ਸਮੇਤ ਕਈ ਹੋਰ ਮੈਂਬਰ ਸ਼ਾਮਲ ਹਨ। ਇਸ ਤੋਂ ਇਲਾਵਾ ਸੰਦੀਪ ਕੌਰ, ਬਲਵਿੰਦਰ ਕੌਰ, ਦਵਿੰਦਰ ਕੌਰ, ਲਖਵਿੰਦਰ ਕੌਰ, ਰਣਜੀਤ ਕੌਰ, ਕੁਲਵੰਤ ਕੌਰ ਤੇ ਪਰਮਜੀਤ ਕੌਰ ਸਮੇਤ ਬੀਬੀਆਂ ਨੇ ਵੀ ਭਾਗ ਲਿਆ। ਮੀਟਿੰਗ ਦੌਰਾਨ ਆਗੂਆਂ ਨੇ ਕਮੇਟੀ ਨੂੰ ਮਜ਼ਬੂਤ ਬਣਾਉਣ ਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਸੰਕਲਪ ਲਿਆ।