ਸ਼ਹੀਦ ਸ਼ੁਭਕਰਨਦੀਪ ਸਿੰਘ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਤੀ ਸ਼ਰਧਾਂਜਲੀ
ਸ਼ਹੀਦ ਸ਼ੁਭਕਰਨਦੀਪ ਸਿੰਘ ਦੇ ਦੂਜੇ ਸ਼ਹੀਦੀ ਦਿਹਾੜੇ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ਰਧਾਂਜਲੀ ਸਮਾਗਮ
Publish Date: Sat, 21 Feb 2026 08:48 PM (IST)
Updated Date: Sat, 21 Feb 2026 08:51 PM (IST)

ਪਰਮਜੀਤ ਸਿੰਘ, ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਵੱਲੋਂ ਪਿੰਡ ਉੱਚਾ ਦੀ ਦਾਣਾ ਮੰਡੀ ਵਿਚ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਸ਼ਹੀਦ ਸ਼ੁਭਕਰਨਦੀਪ ਸਿੰਘ ਦਾ ਦੂਜਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਮੂਹ ਮੌਜੂਦਾ ਤੇ ਪੁਰਾਤਨ ਸਮੇਂ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਮਾਗਮ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ, ਮਜ਼ਦੂਰ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ ਤੇ ਸਟੇਜ ਦਾ ਸੰਚਾਲਨ ਜ਼ੋਨ ਮੀਰੀ ਪੀਰੀ ਗੁਰਸਰ ਦੇ ਪ੍ਰਧਾਨ ਹਰਵਿੰਦਰ ਸਿੰਘ ਉੱਚਾ ਵੱਲੋਂ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠੇ, ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ, ਜ਼ੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ ਤੇ ਜ਼ੋਨ ਬਾਬਾ ਬੀਰ ਸਿੰਘ ਪ੍ਰਧਾਨ ਪਿਆਰਾ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹੀਦੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਆਗੂਆਂ ਨੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਚਿੱਪ ਵਾਲੇ ਸਮਾਰਟ ਮੀਟਰ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹਨ ਤੇ ਇਨ੍ਹਾਂ ਨੂੰ ਲੱਗਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਬੀਜ ਐਕਟ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਅਮਰੀਕਾ ਨਾਲ ਹੋਣ ਵਾਲੇ ਟਰੇਡ ਸਮਝੌਤੇ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਗਿਆ ਕਿ ਇਸ ਨਾਲ ਭਾਰਤ ਦੇ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਘਟ ਜਾਣਗੇ ਤੇ ਕਿਸਾਨੀ ਪ੍ਰਣਾਲੀ ਨੂੰ ਭਾਰੀ ਨੁਕਸਾਨ ਪਹੁੰਚੇਗਾ। ਇਸ ਮੌਕੇ ਭਜਨ ਸਿੰਘ ਖਿਜ਼ਰਪੁਰ, ਮਲਕੀਤ ਸਿੰਘ ਫੱਤੋਵਾਲ, ਗੁਰਸ਼ੇਵਕ ਸਿੰਘ, ਹਰਦੀਪ ਸਿੰਘ ਬਾਊਪੁਰ, ਬਲਦੇਵ ਸਿੰਘ ਕੰਬੋਜ, ਕਮਲਜੀਤ ਸਿੰਘ, ਦਿਵਜੋਤ ਸਿੰਘ, ਹਰਜੀਤ ਸਿੰਘ, ਬਲਜਿੰਦਰ ਸਿੰਘ ਸ਼ੇਰਪੁਰ, ਨਰਿੰਦਰ ਸਿੰਘ, ਹਰਜਿੰਦਰ ਸਿੰਘ, ਵੀਰ ਸਿੰਘ, ਬਲਵਿੰਦਰ ਸਿੰਘ ਬਾਗੜੀਆ, ਮਹਿੰਦਰ ਸਿੰਘ, ਤੇਜਵੀਰ ਸਿੰਘ ਮੋਮੀ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਪੁਸ਼ਪਿੰਦਰ ਸਿੰਘ ਰੰਧੀਰਪੁਰ ਸਮੇਤ ਹੋਰ ਆਗੂ ਹਾਜ਼ਰ ਸਨ।