ਬਿਜਲੀ ਸਮੱਸਿਆ ਨੂੰ ਲੈ ਕੇ ਐੱਸਸੀ ਨੂੰ ਮੰਗ ਪੱਤਰ ਸੌਂਪਿਆ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬਿਜਲੀ ਸਮੱਸਿਆ ਨੂੰ ਲੈ ਕੇ ਐੱਸ.ਸੀ ਨੂੰ ਮੰਗ ਪੱਤਰ ਸੌਂਪਿਆ
Publish Date: Thu, 23 Apr 2026 09:17 PM (IST)
Updated Date: Fri, 24 Apr 2026 04:13 AM (IST)

* ਮੋਟਰਾਂ ਲਈ ਬਿਜਲੀ ਸਪਲਾਈ 4 ਤੋਂ ਵਧਾ ਕੇ 8 ਘੰਟੇ ਕਰਨ ਦੀ ਮੰਗ, ਨਾ ਹੋਣ ’ਤੇ ਸੰਘਰਸ਼ ਦੀ ਚੇਤਾਵਨੀ ਕੈਪਸ਼ਨ : 23ਕੇਪੀਟੀ48 ਐਸਸੀ ਕਪੂਰਥਲਾ ਨੂੰ ਬਿਜਲੀ ਸਪਲਾਈ ਵਧਾਉਣ ਲਈ ਮੰਗ ਪੱਤਰ ਸੌਂਪਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਪ੍ਰਧਾਨ ਸਰਵਣ ਸਿੰਘ ਬਾਊਪੁਰ, ਪਰਮਜੀਤ ਸਿੰਘ ਪੱਕੇ ਕੋਠੇ, ਗੁਰਸੇਵਕ ਸਿੰਘ ਅਤੇ ਹੋਰ । ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਕਪੂਰਥਲਾ ਵੱਲੋਂ ਬਿਜਲੀ ਦੀ ਘੱਟ ਸਪਲਾਈ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਐੱਸਸੀ ਕਪੂਰਥਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ’ਚ ਦੱਸਿਆ ਗਿਆ ਹੈ ਕਿ ਸਬ-ਡਵੀਜ਼ਨ ਸੁਲਤਾਨਪੁਰ ਲੋਧੀ 1 ਤੇ 2, ਭਾਗੋਬੁੱਢਾ, ਪੰਡੌਰੀ, ਫੱਤੂਵਾਲ, ਲੋਹੀਆ, ਤਲਵੰਡੀ ਚੋਧਰੀਆਂ, ਟਿੱਬਾ ਅਤੇ ਉੱਚਾ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਮੋਟਰਾਂ ਲਈ ਸਿਰਫ਼ 4 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਜਿਸਨੂੰ ਵਧਾ ਕੇ ਘੱਟੋ-ਘੱਟ 8 ਘੰਟੇ ਕੀਤਾ ਜਾਵੇ । ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ ਦੱਸਿਆ ਕਿ ਇਨ੍ਹਾਂ ਖੇਤਰਾਂ ਵਿੱਚ ਕਈ ਪਿੰਡ ਸਬਜ਼ੀ ਵਾਲੇ ਖੇਤਰ ਘੋਸ਼ਿਤ ਹਨ, ਜਿੱਥੇ ਮੱਕੀ, ਖਰਬੂਜਾ ਅਤੇ ਹਦਵਾਣਾ ਵਰਗੀਆਂ ਫਸਲਾਂ ਵੱਧ ਪੱਧਰ ‘ਤੇ ਲੱਗਦੀਆਂ ਹਨ। 4 ਘੰਟਿਆਂ ਦੀ ਬਿਜਲੀ ਨਾਲ ਫਸਲਾਂ ਦੀ ਸਿੰਚਾਈ ਸੰਭਵ ਨਹੀਂ ਹੋ ਰਹੀ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਬਿਜਲੀ ਦੀ ਕਮੀ ਕਾਰਨ ਫਸਲਾਂ ਸੁੱਕ ਰਹੀਆਂ ਹਨ। ਇਸ ਲਈ ਤੁਰੰਤ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਸਬਜ਼ੀ ਵਾਲੇ ਫੀਡਰਾਂ ‘ਤੇ ਖਰਾਬ ਟਰਾਂਸਫਾਰਮਰ ਤੁਰੰਤ ਠੀਕ ਕਰਵਾਏ ਜਾਣ। ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ’ਚ ਸੁਧਾਰ ਨਾ ਕੀਤਾ ਗਿਆ ਤੇ ਫਸਲਾਂ ਦਾ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਬਿਜਲੀ ਵਿਭਾਗ ਦੀ ਹੋਵੇਗੀ ਅਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕੇ ਕੋਠਾ, ਜ਼ਿਲ੍ਹਾ ਮੀਤ ਪ੍ਰੈਸ ਸਕੱਤਰ ਗੁਰਸੇਵਕ ਸਿੰਘ ਸ਼ਿਵਦਿਆਲ ਸਮੇਤ ਹੋਰ ਆਗੂ ਵੀ ਹਾਜ਼ਰ ਸਨ।