ਪੱਤਰਕਾਰ ਨਾਲ ਦੁਰਵਿਹਾਰ ਕਰਨ ਦੀ ਕੀਤੀ ਸਖ਼ਤ ਨਿਖੇਧੀ ਪੱਤਰਕਾਰ ਨਾਲ ਕੈਮਰਾ ਖੋਹਣ ਅਤੇ ਦੁਰਵਿਹਾਰ ਕਰਨ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਸਖ਼ਤ ਨਿਖੇਧੀ
Publish Date: Fri, 16 Oct 2026 07:03 PM (IST)
Updated Date: Fri, 16 Oct 2026 07:06 PM (IST)
ਪੱਤਰਕਾਰ ਭਾਈਚਾਰੇ ਦੇ ਹੱਕ ਵਿੱਚ ਆਵਾਜ਼ ਉਠਾਵਾਂਗੇ : ਮਹੀਂਵਾਲ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਪਰਮਜੀਤ ਸਿੰਘ ਪੰਜਾਬੀ ਜਾਗਰਣ ਡਡਵਿੰਡੀ : 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦੌਰਾਨ ਕਵਰੇਜ ਕਰ ਰਹੇ ਇਕ ਪੱਤਰਕਾਰ ਨਾਲ ਇੱਕ ਦੁਕਾਨਦਾਰ ਵੱਲੋਂ ਕੈਮਰਾ ਖੋਹਣ ਤੇ ਦੁਰਵਿਹਾਰ ਕਰਨ ਦੇ ਮਾਮਲੇ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਮਾਮਲੇ ਸਬੰਧੀ ਸ਼ੇਰ ਸਿੰਘ ਮਹੀਂਵਾਲ ਨੇ ਕਿਹਾ ਹੈ ਕਿ ਪੱਤਰਕਾਰ ਲੋਕਤੰਤਰ ਦਾ ਅਹਿਮ ਹਿੱਸਾ ਹਨ ਤੇ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਲੋਕਾਂ ਦੀਆਂ ਸਮੱਸਿਆਵਾਂ ਤੇ ਘਟਨਾਵਾਂ ਨੂੰ ਲੋਕਾਂ ਸਾਹਮਣੇ ਲਿਆਉਂਦੇ ਹਨ। ਕਵਰੇਜ ਦੌਰਾਨ ਕਿਸੇ ਵੀ ਪੱਤਰਕਾਰ ਨਾਲ ਦੁਰਵਿਹਾਰ ਕਰਨਾ ਜਾਂ ਉਸ ਦਾ ਕੈਮਰਾ ਖੋਹਣਾ ਨਿੰਦਣਯੋਗ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪੱਤਰਕਾਰ ਨਾਲ ਬਦਸਲੂਕੀ ਕਰਨ ਵਾਲੇ ਵਿਅਕਤੀ ਨੂੰ ਆਪਣੀ ਗਲਤੀ ਦਾ ਅਹਿਸਾਸ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਆਪਣੀ ਡਿਊਟੀ ਨਿਡਰ ਹੋ ਕੇ ਨਿਭਾਉਣ ਲਈ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ। ਸ਼ੇਰ ਸਿੰਘ ਮਹੀਂਵਾਲ ਨੇ ਪੱਤਰਕਾਰ ਭਾਈਚਾਰੇ ਦੇ ਹੱਕ ਵਿੱਚ ਆਵਾਜ਼ ਉਠਾਉਣ ਤੇ ਉਨ੍ਹਾਂ ਦਾ ਸਮਰਥਨ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਮੀਡੀਆ ਦੀ ਆਜ਼ਾਦੀ ਤੇ ਪੱਤਰਕਾਰਾਂ ਦੇ ਸਨਮਾਨ ਦੀ ਰੱਖਿਆ ਕਰਨਾ ਬੇਹੱਦ ਜ਼ਰੂਰੀ ਹੈ।