ਕ੍ਰਿਭਕੋ ਸੰਸਥਾ ਨੇ ਫ੍ਰੀ ਮੈਡੀਕਲ ਕੈਂਪ ਲਗਾਇਆ
ਕ੍ਰਿਭਕੋ ਸੰਸਥਾ ਵਲੋਂ ਫ੍ਰੀ ਮੈਡੀਕਲ ਕੈੰਪ ਲਗਵਾਇਆ
Publish Date: Thu, 26 Feb 2026 09:02 PM (IST)
Updated Date: Thu, 26 Feb 2026 09:04 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਤਲਵੰਡੀ ਚੌਧਰੀਆਂ ਸਭਾ ਵੱਲੋਂ ਕ੍ਰਿਭਕੋ ਸੰਸਥਾ ਦੇ ਸਹਿਯੋਗ ਨਾਲ ਕਮਿਊਨਟੀ ਹੈਲਥ ਸੈਂਟਰ ਤਲਵੰਡੀ ਚੌਧਰੀਆਂ ਵਿਖ਼ੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਤੇ ਫਰੀ ਦਵਾਈਆਂ ਵੰਡੀਆਂ ਗਈਆਂ। ਇਸ ਕੈਂਪ ਦੌਰਾਨ ਮੈਡੀਕਲ ਟੀਮ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਵੱਲੋਂ ਆਪਣਾ ਚੈੱਕਅਪ ਕਰਵਾਇਆ ਗਿਆ। ਇਸ ਮੌਕੇ ਅਵਤਾਰ ਸਿੰਘ ਏਰੀਆ ਮੈਨੇਜਰ ਕ੍ਰਿਭਕੋ ਤੇ ਵਿਵੇਕ ਬਿਸ਼ਨੋਈ ਫ਼ੀਲਡ ਅਫਸਰ ਕ੍ਰਿਭਕੋ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਕ੍ਰਿਭਕੋ ਵੱਲੋਂ ਸਮੇਂ-ਸਮੇਂ ’ਤੇ ਲੋਕਾਂ ਦੀਆਂ ਸੁਵਿਧਾਵਾਂ ਵਾਸਤੇ ਅਜਿਹੇ ਸੈਮੀਨਾਰ ਤੇ ਫਰੀ ਮੈਡੀਕਲ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਇਲਾਕੇ ਵਿਚ ਹੋਰ ਅਜਿਹੇ ਮੈਡੀਕਲ ਚੈੱਕਅਪ ਕੈਂਪ ਲਗਾਏ ਜਾਣਗੇ। ਇਸ ਮੌਕੇ ਨਿਰਮਲਜੀਤ ਸਿੰਘ ਡੈਲੀਗੇਟ ਕ੍ਰਿਭਕੋ, ਦਰਸ਼ਨ ਸਿੰਘ, ਸਤਨਾਮ ਸਿੰਘ. ਡਾ. ਅਰੁਣ ਆਦਿ ਮੌਜੂਦ ਸਨ।