ਲਾਇਨਜ਼ ਕਲੱਬ ਨੇ ਲਗਾਇਆ ਕੁਲਚੇ-ਛੋਲੇ ਦਾ ਲੰਗਰ ਲਾਇਨ ਸੰਤੋਖ ਰਾਜ ਟੂਰਾ ਦੀ ਅਗਵਾਈ ਹੇਠਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਵਿਖੇ ਲਗਾਇਆ ਕੁਲਚੇ-ਛੋਲੇ ਦਾ ਲੰਗਰ
Publish Date: Tue, 18 Aug 2026 06:52 PM (IST)
Updated Date: Tue, 18 Aug 2026 06:54 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਸੌ ਫੀਸਦੀ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਵੱਲੋਂ ਕਲੱਬ ਪ੍ਰਧਾਨ ਲਾਇਨ ਸੰਤੋਖ ਰਾਜ ਟੂਰਾ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ਼੍ਰੀ ਸੁਖਚੈਨਆਣਾ ਸਾਹਿਬ ਵਿਖੇ ਕੁਲਚੇ-ਛੋਲੇ ਦੇ ਲੰਗਰ ਦੀ ਸੇਵਾ ਕੀਤੀ ਗਈ। ਇਸਦੀ ਸ਼ੁਰੂਆਤ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਪੁੱਤਰ ਕਮਲ ਧਾਲੀਵਾਲ ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਕਮਲ ਧਾਲੀਵਾਲ ਤੇ ਮੈਨੇਜਰ ਨਰਿੰਦਰ ਸਿੰਘ ਨੇ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਸੰਗਤ ਦੀ ਸੇਵਾ ਲਈ ਲਗਾਏ ਜਾਂਦੇ ਲੰਗਰ ਸਾਡੀ ਸਾਂਝੀ ਵਿਰਾਸਤ ਤੇ ਸੇਵਾ ਭਾਵਨਾ ਦਾ ਪ੍ਰਤੀਕ ਹਨ। ਲਾਇਨਜ਼ ਕਲੱਬ ਸਮਾਰਟ ਸਿਟੀ ਵਲੋਂ ਲੰਗਰ ਦੀ ਇਹ ਸੇਵਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਲੰਗਰ ਦੌਰਾਨ ਕਲੱਬ ਦੇ ਚਾਰਟਰ ਪ੍ਰਧਾਨ ਤੇਜਿੰਦਰ ਬਾਵਾ ਐੱਮਜੇਐੱਫ ਤੇ ਡਿਸਟ੍ਰਿਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਵੀ ਉਚੇਰੇ ਤੌਰ ’ਤੇ ਪਹੁੰਚੇ ਤੇ ਲੰਗਰ ਦੀ ਸੇਵਾ ਵਰਤਾਉਣ ਵਿੱਚ ਵਢਮੁੱਲਾ ਯੋਗਦਾਨ ਪਾਇਆ। ਉਨ੍ਹਾਂ ਨੇ ਵੀ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੰਗਰਾਂ ਦੀ ਸੇਵਾ ਪੰਜਾਬੀ ਕਲਚਰ ਦਾ ਮਾਣਮੱਤਾ ਹਿੱਸਾ ਹੈ। ਗੁਰੂ ਸਾਹਿਬਾਨ ਦੀ ਕ੍ਰਿਪਾ ਦੇ ਨਾਲ ਲੰਗਰਾਂ ਦੀ ਬਦੌਲਤ ਪੰਜਾਬ ਵਿੱਚ ਕੋਈ ਭੁੱਖਾ ਨਹੀਂ ਰਹਿੰਦਾ। ਕਲੱਬ ਪ੍ਰਧਾਨ ਲਾਇਨ ਸੰਤੋਖ ਰਾਜ ਟੂਰਾ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਤੇ ਭਰੋਸਾ ਦਿੱਤਾ ਕਿ ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਸਮਾਜ ਦੇ ਹਰ ਵਰਗ ਵਿੱਚ ਦੇਸ਼ ਦੇ ਪ੍ਰਤੀ ਪਿਆਰ, ਸਤਿਕਾਰ ਤੇ ਸਮਰਪਣ ਦਾ ਜਜਬਾ ਜਗਾਉਣ ਦਾ ਇਹ ਉਪਰਾਲਾ ਜਾਰੀ ਰੱਖੇਗਾ। ਇਸ ਮੌਕੇ ਕਲੱਬ ਸਕੱਤਰ ਲਾਇਨ ਗੁਲਸ਼ਨ ਸ਼ਰਮਾ ਲੱਕੀ, ਖਜ਼ਾਨਚੀ ਲਾਇਨ ਵਿਜੇ ਅਰੋੜਾ ਤੇ ਲਾਇਨ ਅਮਿਤ ਢੀਂਗਰਾ ਪੀਆਰਓ, ਲਾਇਨ ਅਸ਼ੋਕ ਮਨੀਲਾ, ਲਾਇਨ ਬੱਬੂ ਮਨੀਲਾ, ਲਾਇਨ ਨਵੀਨ ਵਧਵਾ, ਲਾਇਨ ਸੰਜੇ ਤ੍ਰੇਹਨ, ਲਾਇਨ ਕੁਲਦੀਪ ਸਿੰਘ, ਲਾਇਨ ਸੰਦੀਪ ਸਿੰਘ, ਲਾਇਨ ਮਹੇਸ਼ ਬੰਗਾ, ਲਾਇਨ ਡਾ. ਭੁਪਿੰਦਰ ਸਿੰਘ, ਲਾਇਨ ਵਿਪਨ ਠਾਕੁਰ, ਲਾਇਨ ਮੋਹਿਤ ਮਨੋਚਾ, ਲਾਇਨ ਹਰੀਸ਼ ਗੁਲਾਟੀ, ਲਾਇਨ ਸੰਜੀਵ ਕੁਮਾਰ ਮਿੰਚੂ ਆਦਿ ਹਾਜ਼ਰ ਸਨ।