ਮਾਹੀ ਨੇ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ
ਕੁਲਦੀਪ ਸਿੰਘ ਮਾਹੀ ਨੇ ਭਾਜਪਾ ਹਾਈਕਮਾਂਡ ਦਾ ਕੀਤਾ ਧੰਨਵਾਦ
Publish Date: Sun, 25 Oct 2026 09:22 PM (IST)
Updated Date: Sun, 25 Oct 2026 09:25 PM (IST)
ਹਰੀਸ਼ ਭੰਡਾਰੀ, ਪੰਜਾਬੀ ਜਾਗਰਣ ਫਗਵਾੜਾ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਬੀਤੇ ਦਿਨੀਂ ਪਿੰਡ ਜਗਪਾਲਪੁਰ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਮਾਹੀ ਨੂੰ ਰਾਵਲਪਿੰਡੀ ਸਰਕਲ ਦਾ ਪ੍ਰਧਾਨ ਚੁਣੇ ਜਾਣ ’ਤੇ ਉਨ੍ਹਾਂ ਨੇ ਪਾਰਟੀ ਦੀ ਹਾਈਕਮਾਂਡ ਤੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਕੁਲਦੀਪ ਸਿੰਘ ਮਾਹੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਦਾ ਸਨਮਾਨ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਰਾਵਲਪਿੰਡੀ ਸਰਕਲ ਵਿੱਚ ਭਾਜਪਾ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਅੰਤ ਵਿੱਚ ਕੁਲਦੀਪ ਸਿੰਘ ਮਾਹੀ ਨੇ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਹਰ ਸੰਭਵ ਯਤਨ ਕਰਨਗੇ।