ਹਲਕਾ ਇੰਚਾਰਜ ਖੁਰਾਣਾ ਨੂੰ ਮਿਲੇ ਯੂਥ ਦਿਹਾਤੀ ਪ੍ਰਧਾਨ ਟਾਂਡੀ ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਮੁਲਾਕਾਤ ਕਰਕੇ ਕੀਤਾ ਧੰਨਵਾਦ
Publish Date: Fri, 21 Aug 2026 07:12 PM (IST)
Updated Date: Fri, 21 Aug 2026 07:15 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਦਿਹਾਤੀ ਕੁਲਦੀਪ ਸਿੰਘ ਟਾਂਡੀ ਨੇ ਅੱਜ ਹਲਕਾ ਇੰਚਾਰਜ ਫਗਵਾੜਾ ਸ਼ਹਿਰੀ ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ ਮੈਂਬਰ ਇੰਡਸਟਰੀ ਤੇ ਵਪਾਰ ਵਿੰਗ) ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਰਣਜੀਤ ਸਿੰਘ ਖੁਰਾਣਾ ਦੀ ਅਹਿਮ ਜ਼ਿੰਮੇਵਾਰੀ ਲਈ ਕੀਤੀ ਗਈ ਸਿਫ਼ਾਰਸ਼ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਮੁਲਾਕਾਤ ਦੌਰਾਨ ਟਾਂਡੀ ਨੇ ਖੁਰਾਣਾ ਵੱਲੋਂ ਪਾਰਟੀ ਦੀ ਮਜ਼ਬੂਤੀ ਤੇ ਨੌਜਵਾਨ ਵਰਗ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਨੌਜਵਾਨ ਵਰਕਰਾਂ ਨੂੰ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਨੂੰ ਅੱਗੇ ਆਉਣ ਦੇ ਮੌਕੇ ਪ੍ਰਦਾਨ ਕਰਨਾ ਪਾਰਟੀ ਦੀ ਮਜ਼ਬੂਤੀ ਲਈ ਮਹੱਤਵਪੂਰਨ ਹੈ। ਇਸ ਮੌਕੇ ਖੁਰਾਣਾ ਤੇ ਸੀਨੀਅਰ ਆਗੂਆਂ ਨੇ ਕੁਲਦੀਪ ਸਿੰਘ ਟਾਂਡੀ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਗਤੀਵਿਧੀਆਂ, ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਖੁਰਾਣਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਦੀ ਭੂਮਿਕਾ ਬੇਹੱਦ ਅਹਿਮ ਹੈ ਤੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ ਕੇ ਲੋਕ ਸੇਵਾ ਦੇ ਖੇਤਰ ਵਿੱਚ ਸਰਗਰਮ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਤੇ ਆਪਸੀ ਤਾਲਮੇਲ ਰਾਹੀਂ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਹਰਵਿੰਦਰ ਸਿੰਘ ਵਾਲੀਆ, ਅਵਤਾਰ ਸਿੰਘ ਭੁੰਗਰਨੀ, ਬਹਾਦੁਰ ਸਿੰਘ ਸੰਗਤਪੁਰ, ਗੁਰਦੀਪ ਸਿੰਘ ਖੇੜਾ, ਸਤਵਿੰਦਰ ਸਿੰਘ ਘੁੱਮਣ, ਸੁਖਵੀਰ ਸਿੰਘ ਕਿੰਨੜਾ, ਅਵਤਾਰ ਸਿੰਘ ਮੰਗੀ, ਜਸਵਿੰਦਰ ਸਿੰਘ ਭਗਤਪੁਰਾ, ਰਣਜੀਤ ਸਿੰਘ ਜੀਤੀ, ਗੁਰਪ੍ਰੀਤ ਸਿੰਘ ਗੋਪੀ, ਸੁਖਦੀਪ ਸਿੰਘ ਵਾਲੀਆਂ, ਰਵਨੀਤ ਸਿੰਘ ਭੰਮਰਾ, ਗੁਰਪ੍ਰੀਤ ਬੱਗਾ, ਅਕਾਸਦੀਪ ਸਿੰਘ ਪਾਹਵਾ, ਪ੍ਰਦੀਪ ਸਿੰਘ, ਵਿਸ਼ੂ ਕੁਮਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।