ਕੁਲਦੀਪ ਸਿੰਘ ਟਾਂਡੀ ਨੇ ਦਿੱਤੀ ਵਧਾਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਐਸਜੀਪੀਸੀ ਪ੍ਰਧਾਨ ਚੁਣੇ ਜਾਣ ’ਤੇ ਕੁਲਦੀਪ ਸਿੰਘ ਟਾਂਡੀ ਨੇ ਦਿੱਤੀ ਵਧਾਈ
Publish Date: Fri, 20 Nov 2026 08:26 PM (IST)
Updated Date: Fri, 20 Nov 2026 08:28 PM (IST)
ਅੰਮ੍ਰਿਤਪਾਲ ਬਾਜਵਾ ਪੰਜਾਬੀ ਜਾਗਰਣ ਬੇਗੋਵਾਲ : ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਟਾਂਡੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੱਤੀ। ਇਸ ਮੌਕੇ ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਐਡਵੋਕੇਟ ਧਾਮੀ ਵੱਲੋਂ ਸਿੱਖ ਪੰਥ ਦੀ ਸੇਵਾ ਤੇ ਧਾਰਮਿਕ ਸੰਸਥਾਵਾਂ ਦੀ ਮਜ਼ਬੂਤੀ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਕਰਨਾ ਬਹੁਤ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਗੁਰੂ ਸਾਹਿਬ ਤੰਦਰੁਸਤੀ ਤੇ ਚੜ੍ਹਦੀ ਕਲਾ ਬਖ਼ਸ਼ਣ ਤੇ ਉਹ ਇਸੇ ਤਰ੍ਹਾਂ ਸਮਰਪਿਤ ਭਾਵਨਾ ਨਾਲ ਸਿੱਖ ਪੰਥ ਦੀ ਚੜ੍ਹਦੀ ਕਲਾ, ਗੁਰਧਾਮਾਂ ਦੀ ਸੇਵਾ-ਸੰਭਾਲ ਤੇ ਧਾਰਮਿਕ ਸੰਸਥਾਵਾਂ ਦੀ ਮਜ਼ਬੂਤੀ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣ। ਕੌਮੀ ਬਿਹਤਰੀ, ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਮਾਜ ਭਲਾਈ ਲਈ ਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਨੇ ਹਮੇਸ਼ਾ ਕੌਮ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਸਮਾਜ ਦੀ ਭਲਾਈ ਤੇ ਪੰਥਕ ਸੰਸਥਾਵਾਂ ਦੀ ਮਜ਼ਬੂਤੀ ਲਈ ਆਪਣਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਸੇਵਾ ਭਾਵਨਾ, ਸਮਰਪਣ ਤੇ ਦੂਰਅੰਦੇਸ਼ੀ ਕੌਮ ਲਈ ਪ੍ਰੇਰਨਾ ਸਰੋਤ ਹਨ। ਅਜਿਹੀਆਂ ਸ਼ਖ਼ਸੀਅਤਾਂ ਦੇ ਯਤਨਾਂ ਸਦਕਾ ਹੀ ਕੌਮੀ ਏਕਤਾ ਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ।