ਕੁਲਦੀਪ ਸਿੰਘ ਟਾਂਡੀ ਚੰਡੀਗੜ੍ਹ ’ਚ ਮਜੀਠੀਆ ਨੂੰ ਮਿਲੇ
ਕੁਲਦੀਪ ਸਿੰਘ ਟਾਂਡੀ ਨੇ ਚੰਡੀਗੜ੍ਹ ਚ ਬਿਕਰਮ ਸਿੰਘ ਮਜੀਠੀਆ ਨੂੰ ਮਿਲੇ
Publish Date: Thu, 05 Feb 2026 09:56 PM (IST)
Updated Date: Thu, 05 Feb 2026 09:59 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਹਲਕਾ ਭੁਲੱਥ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਯੂਥ ਆਗੂ ਕੁਲਦੀਪ ਸਿੰਘ ਟਾਂਡੀ ਨੇ ਹਾਲ ਹੀ ਵਿਚ ਜੇਲ੍ਹ ਤੋਂ ਰਿਹਾਅ ਹੋਏ ਪਾਰਟੀ ਦੇ ਪ੍ਰਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵੇਂ ਆਗੂਆਂ ਵਿਚਕਾਰ ਮੌਜੂਦਾ ਰਾਜਨੀਤਿਕ ਸਥਿਤੀ, ਪੰਜਾਬ ਦੇ ਗੰਭੀਰ ਮਸਲਿਆਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਭਵਿੱਖੀ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਉਪਰੰਤ ਕੁਲਦੀਪ ਸਿੰਘ ਟਾਂਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੁਸ਼ਕਲ ਸਮਿਆਂ ਵਿਚ ਵੀ ਪੂਰੀ ਤਰ੍ਹਾਂ ਇਕਜੁੱਟ ਹੈ ਤੇ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਦਾ ਹੀ ਪੰਜਾਬ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ ਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਪਾਰਟੀ ਦੀ ਪਹਿਲੀ ਤਰਜੀਹ ਰਹੀ ਹੈ, ਜੋ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਦੀ ਸਿਹਤ ਤੇ ਹੌਸਲੇ ਬਾਰੇ ਪੁੱਛਗਿੱਛ ਕਰਦਿਆਂ ਕਿਹਾ ਕਿ ਪਾਰਟੀ ਨੂੰ ਉਨ੍ਹਾਂ ਦੇ ਤਜਰਬੇ ਤੇ ਲੀਡਰਸ਼ਿਪ ਦੀ ਇਸ ਸਮੇਂ ਖਾਸ ਲੋੜ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਦੀ ਤਰ੍ਹਾਂ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਰਹਿਣਗੇ। ਇਸ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਵਿਚ ਨਵੀਂ ਚਰਚਾ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸਨੂੰ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਵਧ ਰਹੀ ਸਰਗਰਮੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।