ਯੂਥ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਟਾਂਡੀ ਦਾ ਕੀਤਾ ਸਨਮਾਨ ਕੁਲਦੀਪ ਸਿੰਘ ਟਾਂਡੀ ਯੂਥ ਅਕਾਲੀ ਦਲ ਜ਼ਿਲਾ ਪ੍ਰਧਾਨ ਦਿਹਾਤੀ ਦਾ ਸਨਮਾਨ
Publish Date: Mon, 17 Aug 2026 06:33 PM (IST)
Updated Date: Mon, 17 Aug 2026 06:36 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦਿਹਾਤੀ ਕੁਲਦੀਪ ਸਿੰਘ ਟਾਂਡੀ ਗੁਰੂ ਨਗਰੀ ਸੁਲਤਾਨਪੁਰ ਲੋਧੀ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਗੁਰਪ੍ਰੀਤ ਕੌਰ ਤੇ ਇੰਜੀਨੀਅਰ ਸਵਰਨ ਸਿੰਘ ਵੱਲੋਂ ਕੁਲਦੀਪ ਸਿੰਘ ਟਾਂਡੀ ਦਾ ਸੁਲਤਾਨਪੁਰ ਲੋਧੀ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਤੇ ਇੰਜੀਨੀਅਰ ਸਵਰਨ ਸਿੰਘ ਨੇ ਕੁਲਦੀਪ ਸਿੰਘ ਟਾਂਡੀ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਦਿਹਾਤੀ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਟਾਂਡੀ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਨੌਜਵਾਨ ਵਰਗ ਦੇ ਹੱਕਾਂ ਤੇ ਮਸਲਿਆਂ ਦੀ ਆਵਾਜ਼ ਬੁਲੰਦ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਕੁਲਦੀਪ ਸਿੰਘ ਟਾਂਡੀ ਨੇ ਇਸ ਸਨਮਾਨ ਲਈ ਬੀਬੀ ਗੁਰਪ੍ਰੀਤ ਕੌਰ ਅਤੇ ਇੰਜੀਨੀਅਰ ਸਵਰਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਯੂਥ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਨੌਜਵਾਨਾਂ ਨੂੰ ਇੱਕਜੁੱਟ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਬਲਬੀਰ ਸਿੰਘ ਨਡਾਲਾ, ਅਮਰਜੀਤ ਸਿੰਘ ਨਡਾਲਾ ਤੇ ਪਰਮਜੀਤ ਸਿੰਘ ਪੱਡਾ ਦਿਆਲਪੁਰ ਸਰਕਲ ਪ੍ਰਧਾਨ ਦਾ ਵੀ ਸਨਮਾਨ ਕੀਤਾ ਗਿਆ।