ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ
Publish Date: Tue, 05 May 2026 09:55 PM (IST)
Updated Date: Tue, 05 May 2026 09:56 PM (IST)

--ਵਾਰਡ ਨੰਬਰ 33 ਤੋਂ ਐਲਾਨਿਆ ਐੱਮਸੀ ਉਮੀਦਵਾਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਹਲਕੇ ਦੇ ਵਾਰਡ ਨੰਬਰ 33 ਤੋਂ ਕੁਲਵੰਤ ਸਿੰਘ ਆਪਣੇ ਜਥੇ ਨਾਲ ਮੌਜੂਦਾ ਸਰਕਾਰ ਤੇ ਹਲਕੇ ਦੀ ਅਣਦੇਖੀ ਤੋਂ ਦੁਖੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕੁਲਵੰਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਕੁਲਵੰਤ ਸਿੰਘ ਨੂੰ ਵਾਰਡ ਨੰਬਰ 33 ਤੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰ ਐਲਾਨਿਆ। ਵਾਲੀਆ ਨੇ ਕਿਹਾ ਕਿ ਇਹ ਜਨ ਸਮਰਥਨ ਸ਼੍ਰੋਮਣੀ ਅਕਾਲੀ ਦਲ ਦੀ ਲੋਕ-ਪੱਖੀ ਸੋਚ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ ਅਗਵਾਈ ਤੇ ਹਲਕੇ ਦੇ ਲੋਕਾਂ ਨਾਲ ਮੇਰੇ ਅਟੁੱਟ ਰਿਸ਼ਤੇ, ਨਿਰੰਤਰ ਸੇਵਾ ਤੇ ਮੈਦਾਨੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਮੈਂ ਆਪਣੇ ਹਲਕੇ ਦੇ ਹਰ ਇਕ ਵਾਸੀ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਤੇ ਇਲਾਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਦਾ ਰਹਾਂਗਾ। ਲੋਕਾਂ ਦਾ ਵਿਸ਼ਵਾਸ ਮੇਰੀ ਸਭ ਤੋਂ ਵੱਡੀ ਤਾਕਤ ਹੈ ਤੇ ਮੈਂ ਇਸ ਭਰੋਸੇ ਤੇ ਹਮੇਸ਼ਾ ਖਰਾ ਉਤਰਾਂਗਾ। ਉਨ੍ਹਾਂ ਕਿਹਾ ਕਿ ਕਪੂਰਥਲਾ ਹਲਕੇ ਦੀ ਧਰਤੀ ’ਤੇ ਬਦਲਾਅ ਦੀ ਲਹਿਰ ਚੱਲ ਪਈ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਵੱਡੀ ਗਿਣਤੀ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣਗੇ। ਇਸ ਮੌਕੇ ਸ਼ਹਿਰੀ ਪ੍ਰਧਾਨ ਅਜੇ ਬਬਲਾ, ਸਾਬਕਾ ਕੌਂਸਲਰ ਸੁਰਜੀਤ ਸਿੰਘ ਰਾਣਾ, ਸਾਬਕਾ ਕੌਂਸਲਰ ਕਿਰਨਜੋਤ ਕੌਰ, ਸਰਬਜੀਤ ਸਿੰਘ ਸਾਬੀ ਲੰਕੇਸ਼ ਇੰਚਾਰਜ ਵਾਰਡ ਨੰਬਰ 32 ਕਪੂਰਥਲਾ, ਕੁਲਦੀਪ ਸਿੰਘ ਸ਼ੇਖੂਪੁਰ ਤੇ ਹੋਰ ਮੈਂਬਰ ਹਾਜ਼ਰ ਸਨ।