ਚੱਠਾ ਬਣੇ ਆਪ ਕਿਸਾਨ ਵਿੰਗ ਹਲਕਾ ਫਗਵਾੜਾ ਦੇ ਕੋਆਰਡੀਨੇਟਰ
ਕੁਲਵਿੰਦਰ ਸਿੰਘ ਚੱਠਾ ਬਣੇ ਆਮ ਆਦਮੀ ਪਾਰਟੀ (ਕਿਸਾਨ ਵਿੰਗ) ਹਲਕਾ ਫਗਵਾੜਾ ਦੇ ਕੋਆਰਡੀਨੇਟਰ
Publish Date: Mon, 09 Feb 2026 06:56 PM (IST)
Updated Date: Mon, 09 Feb 2026 06:59 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਆਮ ਆਦਮੀ ਪਾਰਟੀ (ਆਪ) ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਕੁਲਵਿੰਦਰ ਸਿੰਘ ਚੱਠਾ ਨੂੰ ਕਿਸਾਨ ਵਿੰਗ ਫਗਵਾੜਾ ਹਲਕਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਕੁਲਵਿੰਦਰ ਸਿੰਘ ਚੱਠਾ ਨੇ ਆਪਣੀ ਨਿਯੁਕਤੀ ਲਈ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਸਮੇਤ ਸੁਖਵੰਤ ਸਿੰਘ ਪੱਡਾ ਦਾ ਧੰਨਵਾਦ ਕੀਤਾ। ਕੁਲਵਿੰਦਰ ਸਿੰਘ ਚੱਠਾ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੀ ਸੱਚੀ ਹਮਦਰਦ ਹੈ ਤੇ ਆਪ ਦੀ ਸਰਕਾਰ ਕਿਸਾਨਾਂ ਦੀ ਆਰਥਿਕਤਾ ਮਜ਼ਬੂਤ ਕਰਨ, ਫਸਲਾਂ ਦੀ ਉਚਿਤ ਕੀਮਤ, ਬਿਜਲੀ, ਪਾਣੀ ਤੇ ਕਿਸਾਨ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਹਲਕੇ ਵਿਚ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਸੁਣਿਆ ਜਾਵੇਗਾ ਤੇ ਸਰਕਾਰ ਤੱਕ ਉਨ੍ਹਾਂ ਦੀ ਆਵਾਜ਼ ਪਹੁੰਚਾਈ ਜਾਵੇਗੀ ਤਾਂ ਜੋ ਕਿਸਾਨ ਖੁਸ਼ਹਾਲ ਹੋ ਸਕਣ। ਕੁਲਵਿੰਦਰ ਸਿੰਘ ਚੱਠਾ ਦੀ ਨਿਯੁਕਤੀ ਦਾ ਸਵਾਗਤ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ, ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਜਰਨੈਲ ਨੰਗਲ, ਮਾਰਕਿਟ ਕਮੇਟੀ ਚੇਅਰਮੈਨ ਤਵਿੰਦਰ ਰਾਮ ਸਮੇਤ ਸਮੂਹ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤਾ ਜਾ ਰਿਹਾ ਹੈ।