ਕੁਸ਼ਲਦੀਪ ਸਿੰਘ ਬਣੇ ਭਾਜਪਾ ਯੁਵਾ ਮੋਰਚਾ ਮੰਡਲ-2 ਦੇ ਪ੍ਰਧਾਨ ਕੁਸ਼ਲਦੀਪ ਸਿੰਘ ਬਣੇ ਭਾਜਪਾ ਯੁਵਾ ਮੋਰਚਾ ਮੰਡਲ 2 ਦੇ ਪ੍ਰਧਾਨ
Publish Date: Thu, 22 Oct 2026 09:32 PM (IST)
Updated Date: Thu, 22 Oct 2026 09:33 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸੰਗਠਨ ਦੀ ਮਜ਼ਬੂਤੀ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਭਾਜਪਾ ਮੰਡਲ-2 ਦੇ ਪ੍ਰਧਾਨ ਯਾਦਵਿੰਦਰ ਪਾਸੀ ਵੱਲੋਂ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਚੱਢਾ ਦੇ ਨਾਲ ਵਿਚਾਰ-ਵਟਾਂਦਰਾ ਉਪਰੰਤ ਯੁਵਾ ਭਾਜਪਾ ਆਗੂ ਕੁਸ਼ਲਦੀਪ ਸਿੰਘ ਨੂੰ ਭਾਜਪਾ ਯੁਵਾ ਮੋਰਚਾ ਮੰਡਲ-2 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਮੰਡਲ-2 ਦੇ ਪ੍ਰਧਾਨ ਯਾਦਵਿੰਦਰ ਪਾਸੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਮਿਹਨਤੀ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪਾਰਟੀ ਦੇ ਤਹਿਤ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਕੁਸ਼ਲਦੀਪ ਸਿੰਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਤੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ। ਚੇਤਨ ਸੂਰੀ ਨੇ ਕਿਹਾ ਕਿ ਪਾਰਟੀ ਵੱਲੋਂ ਹੋਰ ਵੀ ਅਹੁਦੇਦਾਰ ਜਲਦੀ ਐਲਾਨ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਮੰਡਲ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਕਿ ਜਿਹੜੇ ਵੀ ਪਾਰਟੀ ਦੇ ਲਈ ਵਰਕ ਕਰ ਰਹੇ ਹਨ, ਉਨ੍ਹਾਂ ਦਾ ਮਾਣ-ਸਨਮਾਨ ਵਧਾਉਣ ਦੇ ਲਈ ਉਨ੍ਹਾਂ ਨੂੰ ਯੋਗ ਅਹੁਦੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਹੋਰ ਵੀ ਅਹੁਦੇਦਾਰ ਜਲਦੀ ਐਲਾਨੇ ਜਾ ਰਹੇ ਹਨ ਕਿਉਂਕਿ ਪਾਰਟੀ ਵੱਲੋਂ ਅਗਾਮੀ ਵਿਧਾਨ ਸਭਾ ਜਿਹੜੀਆਂ ਚੋਣਾਂ ਆ ਰਹੀਆਂ ਹਨ,ਉਸ ਨੂੰ ਲੈ ਕੇ ਹਲਕੇ ਭਰ ਦੇ ਵਿੱਚ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ। ਇਸ ਵਾਰ ਪੰਜਾਬ ’ਚ ਵਿਧਾਨ ਸਭਾ ਚੋਣਾਂ ਦੇ ਦੌਰਾਨ ਨਤੀਜੇ ਮਹੱਤਵਪੂਰਨ ਹੋਣਗੇ ਕਿਉਂਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਮੁੱਦੇ ’ਤੇ ਚੋਣਾਂ ਲੜ ਰਹੀ ਹੈ, ਜਿਸ ਕਰਕੇ ਪੰਜਾਬ ਦੇ ਲੋਕ ਵੀ ਇਸ ਵਾਰ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ। ਇਸ ਮੌਕੇ ਨਵ-ਨਿਯੁਕਤ ਭਾਜਪਾ ਯੁਵਾ ਮੋਰਚਾ ਮੰਡਲ-2 ਦੇ ਪ੍ਰਧਾਨ ਕੁਸ਼ਲਦੀਪ ਸਿੰਘ ਨੇ ਭਰੋਸਾ ਦਿੱਤਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਭਰੋਸੇ ਨੂੰ ਕਾਇਮ ਰੱਖਣ ਲਈ ਪੂਰੀ ਮਿਹਨਤ ਕਰਨਗੇ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਕੰਮ ਕਰਨਗੇ।