ਲੈਬ ਟੈਕਨੀਸ਼ੀਅਨਸ ਨੂੰ ਕੀਤਾ ਸਨਮਾਨਤ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਤੇ ਲੈਬੋਰਟਰੀ ਵਿਖੇ ਲੈਬ ਟੈਕਨੀਸ਼ੀਅਨ ਨੂੰ ਕੀਤਾ ਸਨਮਾਨਿਤ
Publish Date: Tue, 08 Sep 2026 08:16 PM (IST)
Updated Date: Tue, 08 Sep 2026 08:19 PM (IST)
ਗੁਰਪਾਲ ਸਿੰਘ ਪਰਹਾਰ, ਪੰਜਾਬੀ ਜਾਗਰਣ ਪਾਂਸਟਾ : ਇਲਾਕੇ ਵਿਚਲੀ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਰਜਿ. ਅਜਨੋਹਾ ਜੋ ਕਿ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ, ਵੱਲੋਂ ਇਲਾਕਾ ਨਿਵਾਸੀ ਤੇ ਐੱਨਆਰਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਵੱਲੋਂ ਵਰੋਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਤੇ ਲੈਬੋਰਟਰੀ ਚਲਾਈ ਜਾ ਰਹੀ ਹੈ। ਸੰਸਥਾ ਦੇ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੰਸਥਾ ਨੂੰ ਸਹਿਯੋਗ ਦੇਣ ਵਾਲੀਆਂ ਸੰਗਤਾਂ ਨੂੰ ਸਮੇਂ-ਸਮੇਂ ਤੇ ਲਗਾਤਾਰ ਸਨਮਾਨਤ ਕੀਤਾ ਜਾ ਰਿਹਾ ਹੈ ਤੇ ਇਸੇ ਲੜੀ ਤਹਿਤ ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ ਨੂੰ ਵੀ ਸੰਸਥਾ ਦੀ ਟੀਮ ਵੱਲੋਂ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਸੇਵਾ ਦੇ ਚਲਦਿਆਂ ਸਨਮਾਨਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਦੌਰਾਨ ਵੀ ਆਪਣੀ ਜ਼ਿੰਮੇਵਾਰੀ ਪ੍ਰਤੀ ਪੂਰੀ ਤਰ੍ਹਾਂ ਇਮਾਨਦਾਰੀ ਲਈ ਵਚਨਬੱਧ ਹਨ। ਇਸ ਮੌਕੇ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਬਿੱਲਾ ਅਜਨੋਹਾ, ਡਾ. ਤਰਸੇਮ ਸਿੰਘ, ਲੈਬ ਟੈਕਨੀਸ਼ੀਅਨ ਲਵਪ੍ਰੀਤ ਕੌਰ,ਪ੍ਰੀਆ ਨਰੂੜ, ਸੰਦੀਪ ਕੌਰ ਪਾਸ਼ਟਾਂ, ਹਰਜੋਤ ਕੌਰ, ਕੁਲਵੰਤ ਕੌਰ, ਰਾਜ ਰਾਣੀ, ਸਤਨਾਮ ਕੌਰ, ਗੁਰਪ੍ਰੀਤ ਕੌਰ ਤੇ ਹਰਮੇਸ਼ ਲਾਲ ਆਦਿ ਹਾਜ਼ਰ ਸਨ।