ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ’ਚ 'ਲੇਬਰ ਡੇ' ਮਨਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ 'ਲੇਬਰ ਡੇ' ਮਨਾਇਆ
Publish Date: Sat, 02 May 2026 08:15 PM (IST)
Updated Date: Sat, 02 May 2026 08:17 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚ ਡਾਇਰੈਕਟਰ ਹਰਨਿਆਮਤ ਕੌਰ ਦੀ ਅਗਵਾਈ ਵਿਚ ਲੇਬਰ ਡੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੀ ਸ਼ੁਰੂਆਤ ਸਪੈਸ਼ਲ ਅਸੈਂਬਲੀ ਦੇ ਨਾਲ ਕੀਤੀ ਗਈ। ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਰਿਦੀਮਾ ਨੇ ਆਪਣੀ ਸਪੀਚ ਰਾਹੀਂ ਵਿਦਿਆਰਥੀਆਂ ਨੂੰ ਲੇਬਰ ਡੇ ਸਬੰਧੀ ਸੰਖੇਪ ਜਾਣਕਾਰੀ ਦਿੱਤੀ। ਨੌਵੀਂ ਜਮਾਤ ਦੀ ਹੀ ਵਿਦਿਆਰਥਣ ਹਰਲੀਨ ਕੌਰ ਨੇ ਆਪਣੀ ਕਵਿਤਾ ਰਾਹੀਂ ਮਜ਼ਦੂਰਾਂ ਦੇ ਅਣਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਨੇ ਸਕੂਲ ਦੇ ਸਾਰੇ ਹੈਲਪਰਾਂ ਤੇ ਡਰਾਈਵਰਾਂ ਪ੍ਰਤੀ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਨੇ ਕਿਰਤੀ ਮਜ਼ਦੂਰਾਂ ਦਾ ਸਨਮਾਨ ਕਰਨ ਦਾ ਸੁਨੇਹਾ ਦਿੱਤਾ, ਉਨ੍ਹਾਂ ਕਿਹਾ ਕਿ ਮਿਹਨਤਕਸ਼ਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਸੂਬਾ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ। ਇਸ ਦੌਰਾਨ ਇੰਜ. ਹਰਨਿਆਮਤ ਕੌਰ, ਪ੍ਰਸਾਸ਼ਕ ਇੰਜ. ਨਿਮਰਤਾ ਕੌਰ ਤੇ ਪ੍ਰਿੰਸੀਪਲ ਡਿੰਪਲ ਸ਼ਰਮਾ ਨੇ ਸਾਰਿਆਂ ਨੂੰ ਲੇਬਰ ਡੇ ਦੀ ਵਧਾਈ ਦਿੱਤੀ।