ਦਿ ਹਾਕ ਵਰਲਡ ਸਕੂਲ ’ਚ ਮਜ਼ਦੂਰ ਦਿਵਸ ਮਨਾਇਆ
ਦੀ ਹਾਕ ਵਰਲਡ ਸਕੂਲ ਵਿਖੇ ਮਜ਼ਦੂਰ ਦਿਵਸ ਮੌਕੇ ਸਮਾਗਮ ਕਰਵਾਇਆ
Publish Date: Sat, 02 May 2026 08:42 PM (IST)
Updated Date: Sat, 02 May 2026 08:44 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ : ਦਿ ਹਾਕ ਵਰਲਡ ਸਕੂਲ ਤਲਵੰਡੀ ਚੌਧਰੀਆਂ ਵਿਖੇ ਮਜ਼ਦੂਰ ਦਿਵਸ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ। ਮਜ਼ਦੂਰ ਦਿਵਸ ’ਤੇ ਬੱਚਿਆਂ ਨੇ ਆਪਣੀ ਕਲਾ ਤੇ ਹੁਨਰ ਨਾਲ ਮਜ਼ਦੂਰੀ ਨੂੰ ਦਰਸਾਉਂਦੇ ਹੋਏ ਸੁੰਦਰ ਕਾਰਡ ਵੀ ਬਣਾਏ। ਮਜ਼ਦੂਰ ਦਿਵਸ ਸਮਾਗਮ ਦੀ ਮਹੱਤਤਾ ਬਾਰੇ ਦੱਸਦਿਆਂ ਪ੍ਰਿੰਸੀਪਲ ਸ਼ਵੇਤਾ ਮਹਿਤਾ ਨੇ ਕਿਹਾ ਕਿ ਮਜ਼ਦੂਰ ਦਿਵਸ ਨੂੰ ਅੰਤਰਰਾਸ਼ਟਰੀ ਦਿਵਸ ਦੇ ਤੌਰ ’ਤੇ 1 ਮਈ ਨੂੰ ਹਰ ਸਾਲ ਪੂਰੇ ਵਿਸ਼ਵ ਵਿਚ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਮੰਤਵ ਦੁਨੀਆ ਭਰ ਦੇ ਮਜ਼ਦੂਰਾਂ ਨੂੰ ਉਨ੍ਹਾਂ ਵੱਲੋਂ ਦੇਸ਼ ਦੇ ਵਿਕਾਸ ਲਈ ਦਿੱਤੇ ਗਏ ਯੋਗਦਾਨ ਲਈ ਸਨਮਾਨਿਤ ਕਰਨਾ ਹੈ। ਇਹ ਦਿਨ ਮੁੱਖ ਰੂਪ ਵਿਚ ਮਜ਼ਦੂਰਾਂ ਦੇ ਅਧਿਕਾਰਾਂ, ਸਨਮਾਨ ਤੇ 8 ਘੰਟੇ ਕਾਰਜ ਕਰਨ ਦੀ ਜਿੱਤ ਦਾ ਪ੍ਰਤੀਕ ਹੈ। ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ, ਵਾਈਸ ਪ੍ਰੈਜ਼ੀਡੈਂਟ ਜਸਵਿੰਦਰ ਸਿੰਘ ਨੇ ਕਿਹਾ ਕਿ ਸਮਾਜ ਦੇ ਨਿਰਮਾਣ ਵਿਚ ਹਰੇਕ ਮਜ਼ਦੂਰ ਦਾ ਯੋਗਦਾਨ ਬਹੁਤ ਜ਼ਰੂਰੀ ਹੈ ਤੇ ਸਾਨੂੰ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ। ਵਿਦਿਆਰਥੀਆਂ ਵੱਲੋਂ ਆਪਣੇ ਭਾਸ਼ਣ ਤੇ ਕਵਿਤਾਵਾਂ ਰਾਹੀਂ ਵੀ ਮਜ਼ਦੂਰ ਦਿਵਸ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਅਖੀਰ ਵਿਚ ਸਾਰੇ ਵਿਦਿਆਰਥੀਆਂ ਨੇ ਇਹ ਸੰਕਲਪ ਲਿਆ ਕਿ ਹਰੇਕ ਮਜ਼ਦੂਰ ਦਾ ਸਤਿਕਾਰ ਕਰਨਗੇ ਤੇ ਉਨਾਂ ਦੀ ਮਿਹਨਤ ਦੀ ਕਦਰ ਕਰਨਗੇ। ਇਸ ਮੌਕੇ ਮੈਡਮ ਅਰਚਨਾ, ਮੈਡਮ ਕੋਮਲ, ਨਵਦੀਪ, ਕੁਸਮ, ਪਰਮ, ਵਰਸ਼ਾ ਠਾਕੁਰ, ਮਾਲਤੀ ਨਰੰਗ, ਮੈਡਮ ਨਿਧੀ ਆਦਿ ਵੀ ਹਾਜ਼ਰ ਸਨ।