ਸਤਾਈਆਂ ਦੇ ਸ਼ਹੀਦੀ ਜੋੜ ਮੇਲੇ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਸਤਾਈਆਂ ਦੇ ਸ਼ਹੀਦੀ ਜੋੜ ਮੇਲੇ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
Publish Date: Sun, 10 May 2026 09:29 PM (IST)
Updated Date: Sun, 10 May 2026 09:30 PM (IST)

ਸਜਾਏ ਧਾਰਮਿਕ ਦੀਵਾਨ, ਵੱਡੀ ਗਿਣਤੀ ’ਚ ਸੰਤਾਂ ਮਹਾਂਪੁਰਸ਼ਾਂ ਕੀਤੀ ਸ਼ਮੂਲੀਅਤ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੰਤ ਸਿਪਾਹੀ ਮਹਾਨ ਤਪੱਸਵੀ ਸ਼ਹੀਦ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ਵਿਚ 182ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕਾ ਨਿਵਾਸੀ ਸੰਗਤਾਂ, ਐੱਨਆਰਆਈ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਦੀ ਸੁਚੱਜੀ ਅਗਵਾਈ ਹੇਠ ਬੜੀ ਹੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਸ਼ਹੀਦੀ ਦਿਹਾੜੇ ਮੌਕੇ ਅੱਜ 25 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਸੈਫਲਾਬਾਦ ਵਾਲੇ, ਬਾਬਾ ਗੁਰਦੇਵ ਸਿੰਘ ਗੱਗੋਬੂਹਾ ਵਾਲੇ, ਹਰਦੀਪ ਸਿੰਘ ਡੇਰਾ ਮਹਾਰਾਜ ਸਿੰਘ ਜੀ ਅੰਮ੍ਰਿਤਸਰ, ਸੰਤ ਬਾਬਾ ਗੁਰਰਾਜਪਾਲ ਸਿੰਘ ਅੰਮ੍ਰਿਤਸਰ ਵਾਲੇ, ਬਾਬਾ ਦਲਬੀਰ ਸਿੰਘ ਸੋਨੀ ਡੇਰਾ ਬਾਬਾ ਸ੍ਰੀ ਚੰਦ ਜੀ ਬੂੜੇਵਾਲ, ਬਾਬਾ ਜੈ ਸਿੰਘ ਮਹਿਮਦਵਾਲ, ਬਾਬਾ ਨਰਿੰਦਰ ਸਿੰਘ, ਜਥੇਦਾਰ ਅਮਰਜੀਤ ਸਿੰਘ ਗੁਰਸਰ ਸਾਹਿਬ, ਜਥੇਦਾਰ ਇੰਦਰਜੀਤ ਸਿੰਘ ਗੁਰਸਰ ਸਾਹਿਬ, ਬਾਬਾ ਬਲਵਿੰਦਰ ਸਿੰਘ ਰੱਬ ਜੀ, ਬਾਬਾ ਮੰਗਲ ਸਿੰਘ ਆਦਿ ਸੰਤਾਂ ਮਹਾਂਪੁਰਸ਼ਾਂ ਸ਼ਿਰਕਤ ਕੀਤੀ ਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ, ਜਿਨ੍ਹਾਂ ਦਾ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮਹਾਨ ਸਮਾਗਮ ਦੌਰਾਨ ਸੁੰਦਰ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ, ਭਾਈ ਅਵਤਾਰ ਸਿੰਘ ਦੂਲੋਵਾਲ ਵਾਲਿਆਂ ਦਾ ਕਵੀਸ਼ਰੀ ਜਥਾ, ਬੀਬੀ ਤਜਿੰਦਰ ਕੌਰ ਜੋਸ਼ਨ ਦਾ ਢਾਡੀ ਜਥਾ, ਭਾਈ ਸੁਖਵਿੰਦਰ ਸਿੰਘ ਅਨਮੋਲ ਦਾ ਢਾਡੀ ਜਥਾ, ਭਾਈ ਗੁਰਦਿਆਲ ਸਿੰਘ ਢਿਲਵਾਂ ਦੇ ਕਵੀਸ਼ਰੀ ਜਥੇ ਵੱਲੋਂ ਗੁਰਬਾਣੀ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਿਆ ਗਿਆ। ਸਮਾਗਮ ਦੌਰਾਨ ਸੰਤਾਂ ਮਹਾਂਪੁਰਸ਼ਾਂ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਤੇ ਸਮਾਗਮ ਦੌਰਾਨ ਸ਼ਿਰਕਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨ੍ਹਾਂ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸੇਵਾ ਸੁਸਾਇਟੀਆਂ, ਸਿੱਖ ਜਥੇਬੰਦੀਆਂ ਵੱਲੋਂ ਨਿਸ਼ਕਾਮ ਸੇਵਾ ਕਰਕੇ ਸਹਿਯੋਗ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸੱਜਣ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਐੱਸਜੀਪੀਸੀ ਬਲਦੇਵ ਸਿੰਘ ਕਲਿਆਣ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਐੱਸਜੀਪੀਸੀ, ਜੋਗਾ ਸਿੰਘ ਕਾਲੇਵਾਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਮਰਜੀਤ ਸਿੰਘ ਜਿਲਾ ਪ੍ਰੀਸ਼ਦ ਮੈਂਬਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਮੈਨੇਜਰ ਅਵਤਾਰ ਸਿੰਘ , ਐਡੀਸ਼ਨ ਮੈਨੇਜਰ ਚੈਂਚਲ ਸਿੰਘ, ਭਾਈ ਹਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਪਰਮਿੰਦਰ ਸਿੰਘ ਖਾਲਸਾ, ਦਿਲਬਾਗ ਸਿੰਘ ਗਿੱਲ ਆਦਿ ਸਮੇਤ ਹੋਰ ਸ਼ਖਸ਼ੀਅਤਾਂ ਦਾ ਵੀ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਭਾਈ ਇੰਦਰਜੀਤ ਸਿੰਘ ਸੈਕਟਰੀ ਵੱਲੋਂ ਸਟੇਜ ਸਕੱਤਰ ਦੀ ਸੇਵਾ ਬਾਖੂਬੀ ਨਿਭਾਈ ਗਈ। ਲੱਖਾਂ ਦੀ ਤਦਾਦ ਵਿਚ ਹਾਜ਼ਰੀਆਂ ਭਰ ਰਹੀਆਂ ਸੰਗਤਾਂ ਵਾਸਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।