ਹੋਲੇ ਮਹੱਲੇ ਨੂੰ ਸਮਰਪਿਤ ਲੰਗਰ ਲਗਾਇਆ
ਹੋਲੇ ਮਹੱਲੇ ਨੂੰ ਸਮਰਪਿਤ ਲਗਾਇਆ ਲੰਗਰ
Publish Date: Mon, 02 Mar 2026 07:42 PM (IST)
Updated Date: Mon, 02 Mar 2026 07:43 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸਿੱਖ ਧਰਮ ਦੇ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਦੇ ਵਿਸ਼ੇਸ਼ ਮੌਕੇ ’ਤੇ ਗੁਰਦੁਆਰਾ ਸਾਹਿਬ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਜਾਣ ਵਾਲੀਆਂ ਸੰਗਤਾਂ ਲਈ ਪਿੰਡ ਲੱਖਪੁਰ ਦੀਆਂ ਸਮੁੱਚੀਆਂ ਸੰਗਤਾਂ ਵੱਲੋਂ ਗੜ੍ਹਸ਼ੰਕਰ ਤੋਂ ਕਰੀਬ 20 ਕਿਲੋਮੀਟਰ ਦੂਰ ਪਿੰਡ ਸਿੰਘਪੁਰ ਵਿਖੇ ਲਗਾਏ ਜਾਂਦੇ ਸਾਲਾਨਾ ਲੰਗਰਾਂ ਦੀ ਸੇਵਾ ਸਮੂਹ ਪਿੰਡ ਵਾਸੀਆਂ, ਐੱਨਆਰਆਈਜ਼ ਤੇ ਹੋਰ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਨਿਭਾਈ ਗਈ। ਇਸ ਦੌਰਾਨ ਵੱਖ-ਵੱਖ ਪ੍ਰਕਾਰ ਦੇ ਲੰਗਰ ਵਰਤਾਏ ਗਏ। ਐੱਨਆਰਆਈ ਰਾਜਵੰਤ ਸਿੰਘ, ਭੁਪਿੰਦਰ ਸਿੰਘ ਤੇ ਪਿੰਡ ਦੇ ਹੋਰ ਪ੍ਰਬੰਧਕਾਂ ਨੇ ਦੱਸਿਆ ਕਿ ਪਿੰਡ ਦੇ ਹਰ ਵਰਗ ਦੀਆਂ ਸੰਗਤਾਂ ਵੱਲੋਂ ਇਨ੍ਹਾਂ ਲੰਗਰਾਂ ਵਿਚ ਸਹਿਯੋਗ ਕੀਤਾ ਜਾਂਦਾ ਹੈ ਤੇ ਆਪਣੀ-ਆਪਣੀ ਸਮਰੱਥਾ ਅਨੁਸਾਰ ਤਨ ਮਨ ਧਨ ਨਾਲ ਯੋਗਦਾਨ ਪਾਇਆ ਜਾਂਦਾ ਹੈ। ਇਸ ਮੌਕੇ ਬੀਬੀ ਗੁਰਬਖ਼ਸ਼ ਕੌਰ, ਮਨਪ੍ਰੀਤ ਕੌਰ, ਬਲਵੀਰ ਸਿੰਘ ਪ੍ਰਧਾਨ, ਕਿਰਪਾਲ ਸਿੰਘ, ਜਸਪਾਲ ਸਿੰਘ, ਜਗਦੀਪ ਸਿੰਘ, ਚਰਨਜੀਤ ਸਿੰਘ, ਪਰਮਜੀਤ ਸਿੰਘ, ਜਸਵਿੰਦਰ ਸਿੰਘ, ਦੀਪੂ ਹਲਵਾਈ, ਕੁਲਦੀਪ ਸਿੰਘ ਪੰਚ, ਦੇਵਿੰਦਰ ਪਾਲ ਪੰਚ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ, ਲੈਂਬਰ ਸਿੰਘ, ਪਲਵਿੰਦਰ ਸਿੰਘ, ਵਰਿੰਦਰ ਸਿੰਘ ਐੱਨਆਰਆਈ, ਦੇਵਿੰਦਰ ਸਿੰਘ ਨਿਹੰਗ ਸਿੰਘ, ਹਰਜਾਪ ਸਿੰਘ, ਮਲਜਿੰਦਰ ਸਿੰਘ, ਜਤਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਸੰਗਤਾਂ ਤੇ ਪ੍ਰਬੰਧਕ ਹਾਜ਼ਰ ਸਨ।