ਵਿਜੇ ਸੋਨੀ,ਫਗਵਾੜਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ । ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਫਗਵਾੜਾ ਰੇਲਵੇ ਸਟੇਸ਼ਨ 'ਤੇ ਵੀ ਸਵੇਰੇ ਦੱਸ ਵਜੇ ਤੋਂ ਚਾਰ ਵਜੇ ਤਕ ਪੱਕਾ ਧਰਨਾ ਲਾ ਕੇ ਰੇਲਾਂ ਨੂੰ ਰੋਕਿਆ।

ਰੇਲਾਂ 'ਚ ਸਫ਼ਰ ਕਰ ਰਹੇ ਮੁਸਾਿਫ਼ਰਾਂ ਲਈ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸਰਵਣ ਸਿੰਘ ਕੁਲਾਰ ਦੀ ਅਗਵਾਈ ਹੇਠ ਲੰਗਰਾਂ ਦੀ ਸੇਵਾ ਕੀਤੀ ਗਈ ਤਾਂ ਜੋ ਰੇਲ ਦੇ ਮੁਸਾਿਫ਼ਰਾਂ, ਮੁਲਾਜ਼ਮਾਂ ਤੇ ਕਿਸਾਨਾਂ ਨੂੰ ਲੰਗਰ ਛਕਾਇਆ ਜਾ ਸਕੇ। ਜਾਣਕਾਰੀ ਦਿੰਦੇ ਹੋਏ ਸ਼ੋ੍ਮਣੀ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵੱਲੋਂ ਰੇਲ ਦੇ ਮੁਸਾਿਫ਼ਰਾਂ, ਕਿਸਾਨਾਂ ਤੇ ਮੁਲਾਜ਼ਮਾਂ ਲਈ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਜਥੇਦਾਰ ਸਰਵਣ ਸਿੰਘ ਕੁਲਾਰ,ਮੈਨੇਜਰ ਨਰਿੰਦਰ ਸਿੰਘ, ਹਰਵਿੰਦਰ ਸਿੰਘ ਲਵਲੀ ਵਾਲੀਆ,ਪਰਮਿੰਦਰ ਸਿੰਘ ਲਾਡੀ,ਬਲਜਿੰਦਰ ਸਿੰਘ ਠੇਕੇਦਾਰ,ਅਵਤਾਰ ਸਿੰਘ ਭੰੁਗਰਨੀ,ਜਸਵਿੰਦਰ ਸਿੰਘ ਘੁਮਣ,ਆਦਿ ਹਾਜ਼ਰ ਸਨ।