ਮਹਾਂਸ਼ਿਵਰਾਤਰੀ ਮੌਕੇ ਮਹੱਲਾ ਪ੍ਰੇਮ ਪੁਰਾ ਵਿਖੇ ਲੰਗਰ ਲਗਾਇਆ
ਮਹਾਂ ਸ਼ਿਵਰਾਤਰੀ ਮੌਕੇ ਮਹੱਲਾ ਪ੍ਰੇਮ ਪੁਰਾ ਵਿਖੇ ਲੰਗਰ ਲਗਾਇਆ
Publish Date: Sat, 14 Feb 2026 09:24 PM (IST)
Updated Date: Sat, 14 Feb 2026 09:27 PM (IST)

ਨਗਰ ਕੌਂਸਲ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਦਾ ਕੀਤਾ ਸਨਮਾਨ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਹਾਂਸ਼ਿਵਰਾਤਰੀ ਦੇ ਪਵਿੱਤਰ ਮੌਕੇ ‘ਤੇ ਮੁਹੱਲਾ ਪ੍ਰੇਮਪੁਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਦਾ ਲੰਗਰ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਚੀਮਾ ਨੇ ਸਮੂਹ ਸੰਗਤਾਂ ਨੂੰ ਮਹਾਂਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਇਹ ਤਿਉਹਾਰ ਸਾਨੂੰ ਸੱਚਾਈ, ਤਿਆਗ ਤੇ ਸੇਵਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਸੀ ਪ੍ਰੇਮ, ਸਾਂਝੀਵਾਲਤਾ ਤੇ ਭਾਈਚਾਰੇ ਨਾਲ ਰਹਿਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਸ਼ਾਂਤੀ ਤੇ ਏਕਤਾ ਕਾਇਮ ਰਹੇ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਦੇ ਹਨ ਤੇ ਨੌਜਵਾਨ ਪੀੜ੍ਹੀ ਨੂੰ ਸੰਸਕਾਰਾਂ ਨਾਲ ਜੋੜਦੇ ਹਨ। ਲੰਗਰ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਸਮਾਜ ਸੇਵਾ ਤੇ ਧਾਰਮਿਕ ਕਾਰਜ ਅਗਾਂਹ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਤੇ ਸੰਗਤਾਂ ਨੇ ਹਾਜ਼ਰੀ ਭਰੀ ਤੇ ਲੰਗਰ ਦਾ ਪ੍ਰਸਾਦ ਛਕਿਆ। ਇਸ ਮੌਕੇ ਗੁਰਮੀਤ ਸਿੰਘ, ਦਾਰਾ ਸਿੰਘ, ਸੰਦੀਪ ਪੰਡਿਤ, ਤਰਲੋਚਨ ਸਿੰਘ, ਡਾ. ਅਮਨ, ਹੀਰਾ ਸਿੰਘ ਤੇ ਵੱਡੀ ਗਿਣਤੀ ’ਚ ਮਹੱਲਾ ਨਿਵਾਸੀ ਮੌਜੂਦ ਸਨ।