ਮੋਗਾ ਮਹਾਂ ਰੈਲੀ ’ਚ ਕਪੂਰਥਲਾ ਤੋਂ ਅਕਾਲੀ ਵਰਕਰਾਂ ਦੇ ਜੱਥੇ ਜਾਣਗੇ : ਦਲਵਿੰਦਰ ਸਿੱਧੂ ਅਕਾਲੀ ਦਲ ਵਰਕਰਾਂ ਦੇ ਜੱਥੇ ਜਾਣਗੇ : ਦਲਵਿੰਦਰ ਸਿੱਧੂ
Publish Date: Wed, 25 Nov 2026 07:09 PM (IST)
Updated Date: Thu, 26 Nov 2026 04:08 AM (IST)
ਜ਼ਰੂਰੀ ਇਸ਼ਤਿਹਾਰੀ ਪਾਰਟੀ: ਕੈਪਸ਼ਨ: 25ਕੇਪੀਟੀ1 ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ । ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਲਵਿੰਦਰ ਸਿੰਘ ਸਿੱਧੂ ਨੇ ਇੱਕ ਪ੍ਰੈੱਸ ਬਿਆਨ ਵਿੱਚ ਦੱਸਿਆ ਕਿ 8 ਦਸੰਬਰ ਦੀ ਮੋਗਾ ਮਹਾਂ ਰੈਲੀ ਵਿੱਚ ਜਿਲ੍ਹਾ ਕਪੂਰਥਲਾ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਦਲ ਵਰਕਰਾਂ ਦੇ ਜੱਥੇ ਜਾਣਗੇ , ਜਿਸ ਲਈ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ। ਓਹਨਾਂ ਆਖਿਆ ਕਿ ਵਿਧਾਨ ਸਭਾ ਹਲਕਾ ਕਪੂਰਥਲਾ, ਭੁਲੱਥ, ਫਗਵਾੜਾ ਅਤੇ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ 8 ਦਸੰਬਰ ਨੂੰ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਯੋਜਿਤ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਅਕਾਲੀ ਦਲ ਦੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਕਰਵਾਉਣ ਲਈ ਵਿਸ਼ੇਸ਼ ਰਣਨੀਤੀ ਤਹਿਤ ਤਿਆਰੀਆਂ ਵਿੱਚ ਜੁੱਟੇ ਹੋਏ ਹਨ । ਵਿਧਾਨ ਸਭਾ ਚੋਣਾਂ - 2027 ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਗਠਜੋੜ ਦਾ ਸਵਾਗਤ ਕਰਦਿਆਂ ਹੋਇਆਂ ਜਿਲ੍ਹਾ ਪ੍ਰਧਾਨ ਜੱਥੇ: ਦਲਵਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਅਕਾਲੀ - ਭਾਜਪਾ ਗਠਜੋੜ ਹੋਣਾ ਸਮੇਂ ਦੀ ਲੋੜ ਸੀ ਅਤੇ ਅਕਾਲੀ - ਭਾਜਪਾ ਗਠਜੋੜ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਓਹਨਾਂ ਆਖਿਆ ਕਿ ਪੰਜਾਬ ਵਿੱਚੋਂ ਨਸ਼ੇ ਖ਼ਤਮ ਕਰਨ ਲਈ, ਬੇਰੁਜਗਾਰੀ ਖਤਮ ਕਰਨ , ਪੰਜਾਬ, ਕਿਸਾਨ ਅਤੇ ਮਜ਼ਦੂਰ ਨੂੰ ਕਰਜ਼ਾ ਮੁਕਤ ਕਰਨ ਦੇ ਨਾਲ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਵਿੱਚ ਅਕਾਲੀ - ਭਾਜਪਾ ਗਠਜੋੜ ਦੀ ਸਰਕਾਰ ਬਣਨਾ ਸਮੇਂ ਦੀ ਲੋੜ ਸੀ ਤੇ ਵਿਧਾਨ ਸਭਾ ਚੋਣਾਂ - 2027 ਵਿੱਚ ਅਕਾਲੀ - ਭਾਜਪਾ ਗਠਜੋੜ ਬਹੁਮਤ ਨਾਲ ਸਰਕਾਰ ਬਣਾਵੇਗਾ ਅਤੇ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਓਹਨਾਂ ਜਿਲ੍ਹੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਭਾਜਪਾ ਵਰਕਰਾਂ ਨਾਲ਼ ਮਿਲ਼ ਕੇ ਵਿਧਾਨ ਸਭਾ ਚੋਣਾਂ - 2027 ਦੀਆਂ ਤਿਆਰੀਆਂ ਵਿੱਚ ਲੱਕ ਬੰਨ੍ਹ ਕੇ ਜੁੱਟ ਜਾਣ ਲਈ ਪ੍ਰੇਰਿਆ।