ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ :

ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸਰਕਾਰੀ ਦਫ਼ਤਰਾਂ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਭਰ ਦੇ ਸਰਕਾਰੀ ਦਫ਼ਤਰਾਂ, ਸਕੂਲਾਂ ਆਦਿ ਦੀ ਚੈਕਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਵੱਲੋਂ ਸਵੇਰੇ ਖੁਦ 9.07 ਮਿੰਟ 'ਤੇ ਚੈਕਿੰਗ ਮੁਹਿੰਮ ਦੀ ਸ਼ੁਰੂਆਤ ਕਾਦੂਪੁਰ ਸਰਕਾਰੀ ਸਕੂਲ ਤੋਂ ਕੀਤੀ ਗਈ, ਜਦਕਿ ਐਸ.ਡੀ.ਐਮਜ਼ ਵੱਲੋਂ ਵੀ ਤਹਿਸੀਲ ਪੱਧਰ ਦੇ ਦਫ਼ਤਰਾਂ ਵਿਚ ਅਚਨਚੇਤ ਜਾਂਚ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐਸ.ਡੀ.ਐਮਜ਼ ਤੇ ਹੋਰਨਾਂ ਅਧਿਕਾਰੀਆਂ ਕੋਲੋਂ ਜਾਂਚ ਰਿਪੋਰਟਾਂ ਤਲਬ ਕੀਤੀਆਂ ਗਈਆਂ ਹਨ ਅਤੇ ਗੈਰਹਾਜ਼ਰ ਤੇ ਡਿਊਟੀ 'ਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਵੱਲੋਂ ਕਰਮਚਾਰੀਆਂ ਨੂੰ ਸਖਤ ਤਾੜਨਾ ਕੀਤੀ ਗਈ ਹੈ ਕਿ ਡਿਊਟੀ 'ਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਡਿਊਟੀ ਪ੍ਰਤੀ ਸੰਜੀਦਗੀ ਨਾ ਦਿਖਾਊਣ ਵਾਲਿਆਂ ਵਿਰੁੱਧ ਸਖ਼ਤ ਵਿਭਾਗੀ ਤੇ ਪ੍ਰਸ਼ਾਸਕੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਵਲੋਂ ਕਾਦੂਪੁਰ ਵਿਖੇ ਸਰਕਾਰੀ ਸਕੂਲਾਂ, ਆਂਗਨਵਾੜੀ ਕੇਂਦਰ ਤੇ ਪੋਿਲੰਗ ਬੂਥ ਦੀ ਅਚਨਚੇਤ ਜਾਂਚ ਕੀਤੀ ਗਈ। ਉਨਾਂ੍ਹ ਸਰਕਾਰੀ ਐਲੀਮੈਂਟਰੀ ਸਕੂਲ ਕਾਦੂਪੁਰ ਵਿਖੇ ਰੌਸ਼ਨੀ ਦੇ ਪੁਖਤਾ ਪ੍ਰਬੰਧ ਨਾ ਹੋਣ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਹਦਾਇਤ ਕੀਤੀ ਕਿ ਉਹ ਤੁਰੰਤ ਲੋੜੀਂਦੇ ਪ੍ਰਬੰਧ ਕਰਨ। ਇਸੇ ਦੌਰਾਨ ਆਂਗਨਵਾੜੀ ਕੇਂਦਰ ਵਿਖੇ ਹਰਜੀਤ ਕੌਰ ਵਰਕਰ ਗੈਰਹਾਜ਼ਰ ਪਾਈ ਗਈ, ਜਿਸ ਬਾਰੇ ਜ਼ਿਲ੍ਹਾ ਪੋ੍ਗਰਾਮ ਅਫ਼ਸਰ ਨੂੰ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਆਂਗਨਵਾੜੀ ਕੇਂਦਰ ਦੀ ਮੁਰੰਮਤ ਦੇ ਵੀ ਹੁਕਮ ਦਿੱਤੇ ਗਏ ਹਨ। ਸਰਕਾਰੀ ਸਕੂਲ ਕਾਦੂਪੁਰ ਵਿਖੇ ਬਣੇ ਪੋਿਲੰਗ ਬੂਥ 'ਚ ਊਣਤਾਈਆਂ ਕਰਕੇ ਚੋਣ ਤਹਿਸੀਲਦਾਰ ਨੂੰ ਇਹ ਬੂਥ ਬਦਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਐਸ ਪੀ ਆਂਗਰਾ ਵਲੋਂ ਵੀ ਜ਼ਿਲ੍ਹਾ ਪ੍ਰਰੀਸ਼ਦ ਦਫ਼ਤਰ ਤੇ ਡੀ.ਡੀ.ਪੀ.ਓ. ਦਫ਼ਤਰ ਦੀ ਜਾਂਚ ਕੀਤੀ ਗਈ।

ਜ਼ਿਲ੍ਹਾ ਪ੍ਰਰੀਸ਼ਦ ਦਫਤਰ ਵਿਖੇ 2 ਕਰਮਚਾਰੀ ਗੈਰਹਾਜ਼ਰ ਪਾਏ ਗਏ, ਜਿਨਾਂ੍ਹ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਐਸ.ਡੀ.ਐਮ. ਸੁਲਤਾਨਪੁਰ ਲੋਧੀ ਵੱਲੋਂ ਸਵੇਰੇ 9.12 ਵਜੇ ਖ਼ਜ਼ਾਨਾ ਦਫ਼ਤਰ ਤੋਂ ਬਾਅਦ ਬੀਪੀਈਓ.-1 ਤੇ 2 ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਗਗਨਦੀਪ ਸਿੰਘ ਅਕਾਊਂਟੈਂਟ, ਪਰਮਜੀਤ ਕੌਰ ਐਮ.ਆਈ.ਐਸ, ਭੁਪਿੰਦਰ ਸਿੰਘ ਬੀ.ਪੀ.ਈ.ਓ.-2, ਰਵਨੀਤ ਕੌਰ ਕਲਰਕ, ਹਰਪ੍ਰਰੀਤ ਕੌਰ ਪੀ.ਟੀ.ਆਈ., ਰਮੇਸ਼ ਕੁਮਾਰ ਡਾਟਾ ਐਂਟਰੀ ਤੇ ਨਵਰੋਜ਼ ਕਲਰਕ ਗੈਰਹਾਜ਼ਰ ਪਾਏ ਗਏ। ਇਸ ਤੋਂ ਇਲਾਵਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਤੇ ਬੀ.ਡੀ.ਪੀ.ਓ. ਦਫ਼ਤਰ ਦੀ ਵੀ ਚੈਕਿੰਗ ਕੀਤੀ ਗਈ।