ਖੇਡਾਂ ਵਤਨ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸ਼ੁਰੂ ਖੇਡਾਂ ਵਤਨ ਪੰਜਾਬ ਦੀਆਂ 2026 ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ
Publish Date: Mon, 28 Sep 2026 09:20 PM (IST)
Updated Date: Mon, 28 Sep 2026 09:21 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2026 ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਵਿਸ਼ੇਸ਼ ਮਹਿਮਾਨ ਜਸਪਾਲ ਸਿੰਘ ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਕਪੂਰਥਲਾ ਵੱਲੋਂ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵੱਲੋਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ, ਉਨ੍ਹਾਂ ਨੂੰ ਖੇਡਾਂ ਵਿੱਚ ਸਖ਼ਤ ਮਿਹਨਤ ਤੇ ਲਗਨ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਉੱਤੇ ਵਧੀਆ ਪ੍ਰਦਰਸ਼ਨ ਕਰਕੇ ਚੰਗੇ ਭਵਿੱਖ ਦੀ ਆਸ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਸਿਹਤਮੰਦ ਜੀਵਨ ਜਿਉਣ ਤੇ ਚੰਗੀ ਖੇਡ ਭਾਵਨਾ ਨਾਲ ਖੇਡਣ ਦੀ ਪ੍ਰੇਰਨਾ ਵੀ ਦਿੱਤੀ ਗਈ। ਅੱਜ ਜ਼ਿਲ੍ਹਾ ਪੱਧਰੀ ਖੇਡਾਂ ਦੇ ਪਹਿਲੇ ਦਿਨ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਏ ਐਥਲੈਟਿਕਸ ਮੁਕਾਬਲਿਆਂ ਵਿੱਚ ਅੰਡਰ-14 ਵਰਗ ਵਿੱਚ 60 ਮੀਟਰ ਈਵੈਂਟ ਵਿੱਚ ਅਕਸ਼ਿਤ ਨੇ ਪਹਿਲਾ ਤੇ ਮਹਾਂਵੀਰ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। 600 ਮੀਟਰ ਈਵੈਂਟ ਵਿੱਚ ਹਰਤੇਜ਼ ਸਿੰਘ ਤੇ ਗੁਨਦੀਪ ਸਿੰਘ ਨੇ ਪਹਿਲਾ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਰਗ ਦੇ ਉੱਚੀ ਛਾਲ ਈਵੈਂਟ ਵਿੱਚ ਸਾਹਿਲਪ੍ਰੀਤ ਸਿੰਘ ਨੇ ਪਹਿਲਾ ਤੇ ਗੋਰਿਸ਼ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਈਵੈਂਟ ਵਿੱਚ ਜਪਕਿਰਤ ਤੇ ਪਾਰਥਿਕ ਨੇ ਪਹਿਲਾ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਵਰਗ ਦੇ ਮੁਕਾਬਲਿਆਂ ਵਿੱਚ 100 ਮੀਟਰ ਮੁਕਾਬਲੇ ਵਿੱਚ ਅਮਨਦੀਪ ਸਿੰਘ ਨੇ ਪਹਿਲਾ ਤੇ ਅਰਮਾਨਦੀਪ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਖੋ-ਖੋ ਦੇ ਹੋਏ ਮੁਕਾਬਲਿਆਂ ਵਿੱਚ ਅੰਡਰ-21 ਵਰਗ ਵਿੱਚ ਨਡਾਲਾ ਦੀ ਟੀਮ ਨੇ ਐੱਮਜੀਐੱਨ ਸਕੂਲ ਕਪੂਰਥਲਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਖੇਡ ਤੈਰਾਕੀ ਦੇ ਹੋਏ ਮੁਕਾਬਲਿਆਂ ਵਿੱਚ ਅੰਡਰ-17 ਵਰਗ ਵਿੱਚ ਏਕਮਵੀਰ ਸਿੰਘ ਸੰਧੂ ਨੇ ਈਸ਼ਾਨ ਕਾਲੀਆ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ।