ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ
ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ-ਖਾਣੋਵਾਲ/ਬਬਲਾ/ਸੇਖੋਂ
Publish Date: Tue, 09 Jun 2026 09:12 PM (IST)
Updated Date: Tue, 09 Jun 2026 09:14 PM (IST)

-- ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ : ਖਾਣੋਵਾਲ/ਬਬਲਾ/ਸੇਖੋਂ --ਆਮ ਜਨਤਾ, ਕਾਰੋਬਾਰੀਆਂ ਤੇ ਉਦਯੋਗਪਤੀਆਂ ਅੰਦਰ ਡਰ ਦਾ ਮਾਹੌਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਵਿਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਸਬੰਧ ਵਿਚ ਅੱਜ ਕਪੂਰਥਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਖਾਣੋਵਾਲ, ਸ਼ਹਿਰੀ ਪ੍ਰਧਾਨ ਅਜੈ ਬਬਲਾ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ ਨੇ ਸੂਬਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਅੱਜ ਕੋਈ ਵੀ ਵਰਗ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਤੇ ਸਰਕਾਰ ਪ੍ਰਸ਼ਾਸਨਿਕ ਤੌਰ ’ਤੇ ਫੇਲ੍ਹ ਹੋਣ ਦਾ ਸਬੂਤ ਦੇ ਰਹੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ’ਤੇ ਸਿਆਸੀ ਦਬਾਅ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਅਕਾਲੀ ਆਗੂਆਂ ਨੇ ਮੱਖੂ ਵਿਖੇ ਇਕ ਵਪਾਰੀ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖਰਾਬ ਹੈ। ਸੂਬੇ ਅੰਦਰ ਗੈਗਸਟਰਾਂ ਵੱਲੋਂ ਜਬਰੀ ਵਸੂਲੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ, ਕਾਰੋਬਾਰੀਆਂ ਤੇ ਉਦਯੋਗਪਤੀਆਂ ਅੰਦਰ ਡਰ ਦਾ ਮਾਹੌਲ ਹੈ, ਬਹੁਤ ਸਾਰੇ ਕਾਰੋਬਾਰੀ ਆਪਣੇ ਕਾਰੋਬਾਰਾਂ ਨੂੰ ਸੀਮਤ ਕਰਨ ਜਾਂ ਦੂਜੇ ਸੂਬਿਆਂ ਵਿਚ ਜਾਣ ਬਾਰੇ ਵਿਚਾਰ ਕਰ ਰਹੇ ਹਨ ਤੇ ਹਰ ਪੰਜਾਬ ਵਾਸੀ ਡਰ ਤੇ ਖੌਫ ਦੇ ਮਾਹੌਲ ਵਿਚੋਂ ਗੁਜ਼ਰ ਰਿਹਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦੇ ਅੱਜ ਤਕ ਅਧੂਰੇ ਪਏ ਹਨ, ਜਿਸ ਕਰ ਕੇ ਆਮ ਲੋਕਾਂ ਵਿਚ ਅਸੰਤੋਸ਼ ਦੀ ਭਾਵਨਾ ਵਧਦੀ ਜਾ ਰਹੀ ਹੈ। ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਿਰਫ ਪ੍ਰਚਾਰ ਤੇ ਵਿਗਿਆਪਨਾਂ ਰਾਹੀਂ ਆਪਣੀ ਛਵੀ ਚਮਕਾਉਣ ਵਿਚ ਲੱਗੀ ਹੋਈ ਹੈ। ਵਿਕਾਸ ਕੰਮਾਂ ਦੀ ਰਫਤਾਰ ਬਹੁਤ ਮੱਧਮ ਹੋ ਚੁੱਕੀ ਹੋਈ ਹੈ, ਜਦਕਿ ਜ਼ਮੀਨੀ ਪੱਧਰ ’ਤੇ ਵਿਕਾਸ ਨਹੀਂ ਹੋ ਰਿਹਾ ਹੈ। ਨੌਜਵਾਨਾਂ ਨੂੰ ਰੋਜ਼ਗਾਰ ਦੇਣਾ, ਉਦਯੋਗਾਂ ਨੂੰ ਉਤਸ਼ਾਹ ਦੇਣਾ ਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਵਰਗੇ ਮਹੱਤਵਪੂਰਨ ਮੁੱਦਿਆਂ ’ਤੇ ਸਰਕਾਰ ਲੋਕਾਂ ਦੀਆਂ ਉਮੀਦਾਂ ਅਨੁਸਾਰ ਨਤੀਜੇ ਦੇਣ ਵਿਚ ਨਾਕਾਮ ਰਹੀ ਹੈ। ਕਿਸਾਨ, ਮਜ਼ਦੂਰ ਤੇ ਛੋਟੇ ਵਪਾਰੀ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰੇਸ਼ਾਨ ਹਨ ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਵਾਸੀ ਅਜਿਹੇ ਲੋਕਾਂ ਨੂੰ ਕਦੇ ਮੁਆਫ ਨਹੀਂ ਕਰਦੇ, ਜਿਨ੍ਹਾਂ ਨੇ ਪੰਜਾਬ ਵਿਚੋਂ ਨਸ਼ੇ ਖਤਮ ਕਰਨ, ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਪੰਜਾਬ ਵਿਚ ਡਰ ਮੁਕਤ ਮਾਹੌਲ ਸਿਰਜਣ ਤੇ ਪੰਜਾਬ ਵਾਸੀਆਂ ਨੂੰ ਚੰਗੀਆਂ ਸ਼ਹਿਰੀ ਸਹੂਲਤਾਂ ਦੇਣ ਦੇ ਵਾਅਦੇ ਕਰ ਕੇ ਪੰਜਾਬ ਨਾਲ ਧੋਖਾ ਕੀਤਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਹੱਕ ਵਿਚ ਵੱਡਾ ਫਤਵਾ ਖੜ੍ਹਾ ਕਰਨ, ਵਰਕਰਾਂ ਦਾ ਮਨੋਬਾਲ ਉੱਚਾ ਚੁੱਕਣ ਤੇ ਪਿਛਲੀ ਅਕਾਲੀ ਸਰਕਾਰ ਦੀਆਂ ਪ੍ਰਾਪਤੀਆ ਸਬੰਧੀ ਲੋਕਾਂ ਨੂੰ ਜਾਗਰਕ ਕਰਨ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਹਮੇਸ਼ਾ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਢੁੱਕਵੇਂ ਕਦਮ ਚੁੱਕੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬੁਨਿਆਦੀ ਢਾਂਚੇ ਦੇ ਵਿਕਾਸ, ਖੇਤੀਬਾੜੀ ਸੁਧਾਰ, ਵਪਾਰਕ ਗਤੀਵਿਧੀਆ ਦੇ ਵਿਸਥਾਰ ਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਢੁੱਕਵੇਂ ਕਦਮ ਚੁੱਕੇ ਹਨ, ਜਿਨ੍ਹਾਂ ਦਾ ਲਾਭ ਸੂਬੇ ਨੂੰ ਲੰਬੇ ਸਮੇਂ ਤਕ ਮਿਲਿਆ ਹੈ। ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਸਥਿਰਤਾ, ਵਿਕਾਸ ਤੇ ਲੋਕ ਹਿਤੈਸ਼ੀ ਸ਼ਾਸਨ ਦੇ ਸਕਦਾ ਹੈ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣੇਗੀ। ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਆਉਣ ’ਤੇ ਸਭ ਤੋਂ ਪਹਿਲਾਂ ਪੰਜਾਬ ਵਿਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਕੀਤਾ ਜਾਵੇਗਾ ਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ।