- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੁਲੱਥ ਵਿਖੇ ਵਕੀਲਾਂ ਵੱਲੋਂ ਸੰਵਿਧਾਨ ਦਿਵਸ ਮਨਾਇਆ

--ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਸੁਖਜਿੰਦਰ ਮੁਲਤਾਨੀ, ਪੰਜਾਬੀ ਜਾਗਰਣ
ਬੇਗੋਵਾਲ : ਸਬ-ਡਿਵੀਜ਼ਨ ਕਸਬਾ ਭੁਲੱਥ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਵਕੀਲਾਂ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਬਾਰ ਐਸੋਸੀਏਸ਼ਨ ਭੁਲੱਥ ਦੇ ਸਾਬਕਾ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਵਕੀਲਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਐਡਵੋਕੇਟ ਸਹਿਗਲ ਨੇ ਕਿਹਾ ਕਿ ਅੱਜ ਸੰਵਿਧਾਨ ਦਿਵਸ ਇੱਕ ਨੈਸ਼ਨਲ ਦਿਵਸ ਹੈ। ਉਨ੍ਹਾਂ ਸਾਰੇ ਇਕੱਤਰ ਹੋਏ ਵਕੀਲ ਸਾਹਿਬਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਲਿਖਿਆ ਗਿਆ ਸਾਡੇ ਦੇਸ਼ ਦਾ ਸੰਵਿਧਾਨ 26 ਨਵੰਬਰ 1949 ਨੂੰ ਬਣ ਕੇ ਤਿਆਰ ਹੋ ਗਿਆ ਸੀ ਤੇ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਜੀਵਨ ਸੰਘਰਸ਼ ਨੂੰ ਜਿਨ੍ਹਾਂ ਵੀ ਪੜ੍ਹਿਆ ਜਾਵੇ ਘੱਟ ਹੈ ਕਿਉਂਕਿ ਉਨ੍ਹਾਂ ਦਾ ਸੰਘਰਸ਼ ਬਹੁਤ ਹੀ ਘਾਲਣਾ ਵਾਲਾ ਤੇ ਸਾਡੇ ਦੇਸ਼ ਦੇ ਲੋਕਾਂ ਨੂੰ ਜਾਗਰੂਕ ਕਰਨ ਵਾਲਾ ਹੈ। ਇਸ ਮੌਕੇ ਐਡਵੋਕੇਟ ਪਰਵਿੰਦਰ ਸਿੰਘ ਸਰਾਂ ਪ੍ਰਧਾਨ ਬਾਰ ਐਸੋਸੀਏਸ਼ਨ ਭੁਲੱਥ, ਐਡਵੋਕੇਟ ਰਾਜਦੀਪ ਸਿੰਘ ਸੈਕਟਰੀ, ਐਡਵੋਕੇਟ ਸਤਪਾਲ ਵਧਾਵਨ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਮਨਿੰਦਰ ਸਿੰਘ, ਐਡਵੋਕੇਟ ਅਨੂਪ ਸਿੰਘ, ਐਡਵੋਕੇਟ ਏਪੀਐੱਸ ਬੇਦੀ, ਐਡਵੋਕੇਟ ਸੁਖਵਿੰਦਰ ਸਿੰਘ ਰਾਏ, ਐਡਵੋਕੇਟ ਧਰੁਵ ਗੁਪਤਾ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਨਵਜਿੰਦਰ ਸਿੰਘ ਮਿੰਟੂ, ਐਡਵੋਕੇਟ ਜਗਜੀਤ ਸਿੰਘ ਦਹਿਲ, ਐਡਵੋਕੇਟ ਅਜ਼ਾਦ ਸਿੱਧੂ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਨਵ ਸੰਦੀਪ ਕੌਰ, ਐਡਵੋਕੇਟ ਦੀਪਕਾ ਸਹੋਤਾ, ਐਡਵੋਕੇਟ ਅਮਨਦੀਪ ਕੌਰ, ਐਡਵੋਕੇਟ ਸੁਮਨਜੀਤ ਕੌਰ ਤੇ ਸਾਜਨ ਸਹੋਤਾ ਹਾਜ਼ਰ ਸਨ।