ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਫਗਵਾੜਾ ਵਿਖੇ ਵੰਡੇ ਲੱਡੂ
ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ਵਿੱਚ ਫਗਵਾੜਾ ਵਿਖੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਵੰਡੇ ਲੱਡੂ
Publish Date: Wed, 25 Nov 2026 08:36 PM (IST)
Updated Date: Thu, 26 Nov 2026 04:11 AM (IST)
ਕੈਪਸ਼ਨ-25ਪੀਐਚਜੀ20 ਜਰਨੈਲ਼ ਸਿੰਘ ਬਾਅਦ ਦਾ ਮੂੰਹ ਮਿਠਾ ਕਰਵਾਉਂਦੇ ਹੋਏ ਸਾਬਕਾ ਕੇਂਦਰੀ ਰਾਜ ਮੰਤਰੀ ਸੋਮਪ੍ਰਕਾਸ ਕੈਂਥ ਤੇ ਹੋਰ। ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਲਗਭਗ ਛੇ ਸਾਲਾਂ ਦੇ ਵਕਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਦੀ ਖ਼ਬਰ ਨਾਲ ਦੋਵਾਂ ਪਾਰਟੀਆਂ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਫਗਵਾੜਾ ਸ਼ਹਿਰ ਦੇ ਸਮੂਹ ਅਕਾਲੀ ਤੇ ਭਾਜਪਾ ਆਗੂਆਂ ਵੱਲੋਂ ਸਥਾਨਕ ਗੋਲ ਚੌਕ ਵਿਖੇ ਇਕੱਠੇ ਹੋ ਕੇ ਲੱਡੂ ਵੰਡੇ ਗਏ ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ, ਜਰਨੈਲ ਸਿੰਘ ਬਾਅਦ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਖੁਰਾਣਾ, ਅਵਤਾਰ ਸਿੰਘ ਭੂੰਗਰਨੀ, ਬਲਜਿੰਦਰ ਸਿੰਘ ਠੇਕੇਦਾਰ, ਪਰਮਜੀਤ ਸਿੰਘ ਆਜ਼ਾਦ, ਧਰਮਿੰਦਰ ਕੁਮਾਰ ਟੋਨੀ ਅਤੇ ਅਵਤਾਰ ਸਿੰਘ ਮੰਗੀ ਸਮੇਤ ਦੋਵਾਂ ਪਾਰਟੀਆਂ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ। ਇਸ ਦੌਰਾਨ ਆਗੂਆਂ ਨੇ ਇਕ-ਦੂਜੇ ਨੂੰ ਲੱਡੂ ਖੁਆ ਕੇ ਵਧਾਈ ਦਿੱਤੀ। ਗੋਲ ਚੌਕ ਵਿਖੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦੀ ਮੌਜੂਦਗੀ ਨੇ ਇਸ ਮੌਕੇ ਨੂੰ ਸਾਂਝੇ ਜਸ਼ਨ ਦਾ ਰੂਪ ਦੇ ਦਿੱਤਾ।