‘ਆਪ’ ਆਗੂ ਤੇ ਵਰਕਰ ਇੱਕਜੁਟ ਹੋ ਕੇ ਕਰਨ ਕੰਮ : ਦਲਜੀਤ ਰਾਜੂ ਆਪ ਸਰਕਾਰ ਦੀਆਂ ਯੋਜਨਾਵਾਂ ਤੇ ਉਪਲੱਬਧੀਆਂ ਨੂੰ ਬੂਥ ਪੱਧਰ ਤੱਕ ਪਹੁੰਚਣ ਲਈ ਆਗੂ ਇੱਕਜੁਟ ਹੋਕੇ ਕਰਨ ਕੰਮ : ਦਲਜੀਤ ਰਾਜੂ
Publish Date: Tue, 10 Nov 2026 06:53 PM (IST)
Updated Date: Tue, 10 Nov 2026 06:54 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦੇ ਵਲੋਂ ਪਾਰਟੀ ਵਰਕਰਾਂ ਨੂੰ ਇੱਕਜੁਟ ਕਰਨ ਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੀਤੀਆਂ ਜਾ ਰਹੀਆਂ ਮੀਟਿੰਗ ਦੇ ਤਹਿਤ ਮੰਗਲਵਾਰ ਨੂੰ ਕਪੂਰਥਲਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲਾ ਪ੍ਰਧਾਨ ਦਲਜੀਤ ਰਾਜੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਦਲਜੀਤ ਰਾਜੂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਆਯੋਜਿਤ ਮਹੱਤਵਪੂਰਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਰੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਪਾਰਟੀ ਲਈ ਵੱਧ ਤੋਂ ਵੱਧ ਕੰਮ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ। ਉਨ੍ਹਾਂ ਨੇ ਸਮੂਹ ਆਗੂਆਂ ਨੂੰ ਇੱਕਜੁਟ ਹੋਕੇ ਕੰਮ ਕਰਨ ਲਈ ਕਿਹਾ ਤਾਂ ਜੋ ਪਾਰਟੀ ਦੀਆਂ ਯੋਜਨਾਵਾਂ ਤੇ ਉਪਲੱਬਧੀਆਂ ਬੂਥ ਪੱਧਰ ਤੱਕ ਪਹੁੰਚ ਸਕਣ, ਜਨ-ਕਲਿਆਣਕਾਰੀ ਨੀਤੀਆਂ ਜ਼ਮੀਨ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾ ਸਕਣ, ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੇਜ਼ ਅਤੇ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ। ਇਸ ਮੌਕੇ ਸਭ ਆਗੂਆਂ ਨੇ ਮੀਟਿੰਗ ’ਚ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨਾਤਮਕ ਵਿਕਾਸ ਲਈ ਦ੍ਰਿੜ਼ ਸੰਕਲਪ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾਂ, ਸਾਬਕਾ ਹਲਕਾ ਇੰਚਾਰਜ ਮੰਜੂ ਰਾਣਾ, ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਜ਼ਿਲਾ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਕੰਵਰ ਇਕਬਾਲ ਸਿੰਘ, ਵਿਰਾਸਤੀ ਵਿੰਗ ਦੇ ਜ਼ਿਲ੍ਹਾ ਇੰਚਾਰਜ ਪਰਮਿੰਦਰ ਸਿੰਘ ਢੋਟ, ਐਜੂਕੇਸ਼ਨ ਵਿੰਗ ਦੇ ਜ਼ਿਲਾ ਇੰਚਾਰਜ ਹਰਪ੍ਰੀਤ ਕੌਰ, ਬੀਸੀ ਵਿੰਗ ਦੇ ਜ਼ਿਲਾ ਇੰਚਾਰਜ ਜਗਜੀਤ ਸਿੰਘ ਬਿੱਟੂ ਆਦਿ ਹਾਜ਼ਰ ਸਨ।