ਲੈਕਚਰਾਰ ਸੁਰਜੀਤ ਸਿੰਘ ਨੇ ਬੁੱਸੋਵਾਲ ’ਚ ਕੀਤਾ ਜੁਆਇਨ ਲੈਕਚਰਾਰ ਸੁਰਜੀਤ ਸਿੰਘ ਨੇ ਬੁੱਸੋਵਾਲ ਸਕੂਲ ਵਿਖੇ ਹਾਜ਼ਰੀ ਦਿੱਤੀ
Publish Date: Thu, 15 Oct 2026 09:30 PM (IST)
Updated Date: Thu, 15 Oct 2026 09:39 PM (IST)
--ਮਾਸਟਰ ਕੈਡਰ ਯੂਨੀਅਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਮੁਬਾਰਕਬਾਦ ਦਿੱਤੀ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲੈਕਚਰਾਰ ਤੇ ਜ਼ਿਲ੍ਹਾ ਮੀਤ ਪ੍ਰਧਾਨ ਮਾਸਟਰ ਕੈਡਰ ਯੂਨੀਅਨ ਸੁਰਜੀਤ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਸੋਵਾਲ ਵਿਖੇ ਹਾਜ਼ਰੀ ਦਿੱਤੀ। ਸਕੂਲ ਇੰਚਾਰਜ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ, ਲੈਕਚਰਾਰ ਦਵਿੰਦਰ ਕੁਮਾਰ ਤੇ ਸਮੂਹ ਸਟਾਫ ਵੱਲੋਂ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸੁਰਜੀਤ ਸਿੰਘ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਵਿਖੇ ਆਪਣੀਆਂ ਅਧਿਆਪਨ ਸੇਵਾਵਾਂ ਨਿਭਾਅ ਰਹੇ ਸਨ। ਬਦਲੀ ਹੋਣ ਉਪਰੰਤ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਸੋਵਾਲ ਬਲਾਕ ਸੁਲਤਾਨਪੁਰ ਲੋਧੀ-1 ਜ਼ਿਲ੍ਹਾ ਕਪੂਰਥਲਾ ਵਿਖੇ ਜੁਆਇਨ ਕੀਤਾ। ਇਸ ਮੌਕੇ ਸਕੂਲ ਇੰਚਾਰਜ ਸੰਦੀਪ ਕੁਮਾਰ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਤਜਰਬੇ, ਮਿਹਨਤ ਤੇ ਵਿਦਿਆਰਥੀਆਂ ਪ੍ਰਤੀ ਸਮਰਪਿਤ ਭਾਵਨਾ ਨਾਲ ਸਕੂਲ ਦੀਆਂ ਵਿੱਦਿਅਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ ਨੇ ਕਿਹਾ ਕਿ ਸੁਰਜੀਤ ਸਿੰਘ ਅਧਿਆਪਨ ਕਾਰਜ ਦੇ ਨਾਲ-ਨਾਲ ਮਾਸਟਰ ਕੈਡਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਮੀਤ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਮੌਕੇ ਸਮੂਹ ਸਟਾਫ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜੋਗਿੰਦਰ ਸਿੰਘ ਤੇ ਗ੍ਰਾਮ ਪੰਚਾਇਤ ਬੁੱਸੋਵਾਲ ਦੇ ਸਰਪੰਚ ਬਿਕਰ ਸਿੰਘ ਨੇ ਸੁਰਜੀਤ ਸਿੰਘ ਨੂੰ ਨਵੀਂ ਪਾਰੀ ਲਈ ਵਧਾਈ ਦਿੱਤੀ। ਇਸ ਮੌਕੇ ਜਗਜੀਤ ਸਿੰਘ, ਦਲਵੀਰ ਸਿੰਘ, ਜਸਪਾਲ ਸਿੰਘ, ਸੁਖਵਿੰਦਰ ਸਿੰਘ, ਰਮਨਦੀਪ ਸਿੰਘ, ਸਰਬਜੀਤ ਕੌਰ, ਰਾਜਵਿੰਦਰ ਕੌਰ, ਗੁਰਿੰਦਰ ਕੌਰ, ਜਗੀਰ ਸਿੰਘ, ਬਖ਼ਸ਼ੋ ਤੇ ਬਲਵੀਰ ਸਿੰਘ ਹਾਜ਼ਰ ਸਨ।