ਯੂਨੀਵਰਸਿਟੀ ਕਾਲਜ ’ਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Sat, 29 Aug 2026 07:48 PM (IST)
Updated Date: Sat, 29 Aug 2026 07:49 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਫੱਤੂਢੀਂਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਅਧੀਨ, ਮਾਣਯੋਗ ਉਪ ਕੁਲਪਤੀ ਪ੍ਰੋ. ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਤੇ ਪ੍ਰੋ. ਡਾ. ਸਰੋਜ ਅਰੋੜਾ ਡੀਨ ਕਾਲਜ ਵਿਕਾਸ ਕੌਂਸਲ ਦੀ ਅਗਵਾਈ ਵਿੱਚ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਐੱਨਐੱਸਐੱਸ ਵਿਭਾਗ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕਾਨੂੰਨੀ ਜਾਗਰੂਕਤਾ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਫਰਜ਼ਾਂ ਤੇ ਕਾਨੂੰਨੀ ਸਹਾਇਤਾ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਮੌਕੇ ਐਡਵੋਕੇਟ ਪਵਨ ਕਾਲੀਆ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲੈਕਚਰ ਰਾਹੀਂ ਕਾਨੂੰਨੀ ਜਾਗਰੂਕਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਤੇ ਕਿਸੇ ਵੀ ਕਾਨੂੰਨੀ ਸਮੱਸਿਆ ਦੀ ਸਥਿਤੀ ਵਿੱਚ ਉਚਿਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੈਰਾ-ਲੀਗਲ ਵਲੰਟੀਅਰ ਅਮਨ ਗਾਂਧੀ ਵੀ ਹਾਜ਼ਰ ਸਨ। ਸੈਮੀਨਾਰ ਤੋਂ ਬਾਅਦ ਵਿਦਿਆਰਥੀਆਂ ਲਈ ਫੀਡਬੈਕ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਕਾਨੂੰਨ ਨਾਲ ਸਬੰਧਤ ਆਪਣੇ ਸਵਾਲ ਸਾਂਝੇ ਕੀਤੇ ਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਐੱਨਐੱਸਐੱਸ ਕੋਆਰਡੀਨੇਟਰ ਡਾ. ਪਰਮਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਅਫ਼ਸਰ ਸੰਦੀਪ ਸਿੰਘ ਨੇ ਕਿਹਾ ਕਿ ਕਾਨੂੰਨੀ ਜਾਣਕਾਰੀ ਹਰ ਨਾਗਰਿਕ ਲਈ ਜ਼ਰੂਰੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਵੀ ਹੈ। ਸੈਮੀਨਾਰ ਦੇ ਅੰਤ ਵਿੱਚ ਕਾਲਜ ਵੱਲੋਂ ਐਡਵੋਕੇਟ ਪਵਨ ਕਾਲੀਆ ਨੂੰ ਸਨਮਾਨਤ ਕੀਤਾ ਗਿਆ।