ਲਾਇਨ ਅਜੀਤ ਸਿੰਘ ਬੰਟੀ ਲਾਇਨਜ਼ ਕਲੱਬ ਬੇਗੋਵਾਲ ਦੇ ਪ੍ਰਧਾਨ ਬਣੇ
ਲਾਇਨ ਅਜੀਤ ਸਿੰਘ ਬੰਟੀ ਲਾਇਨਜ ਕਲੱਬ ਬੇਗੋਵਾਲ ਦੇ ਪ੍ਰਧਾਨ ਬਣੇ
Publish Date: Tue, 21 Apr 2026 09:55 PM (IST)
Updated Date: Tue, 21 Apr 2026 09:58 PM (IST)
ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ
ਬੇਗੋਵਾਲ : ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵੀ ਕੰਮਾਂ ਕਰਕੇ ਆਪਣੀ ਪਹਿਚਾਣ ਬਣਾ ਚੁੱਕੀ ਲਾਇਨਜ਼ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਅਮਰਜੋਤ ਸਿੰਘ ਜੱਜ ਦੀ ਅਗਵਾਈ ਹੇਠ ਹੋਟਲ ਟਾਊਨ ਹਾਰਟ ਬੇਗੋਵਾਲ ’ਚ ਹੋਈ। ਇਸ ਮੀਟਿੰਗ ਵਿੱਚ ਕਲੱਬ ਵਲੋਂ ਲੰਘੇ ਸਮੇਂ ਦੌਰਾਨ ਕੀਤੇ ਕੰਮਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਕਲੱਬ ਦਾ ਲੇਖਾ-ਜੋਖਾ ਕੀਤਾ ਗਿਆ। ਇਸ ਮੌਕੇ ਕਲੱਬ ਦੀ ਰਿਵਾਇਤ ਅਨੁਸਾਰ ਸਾਲ 2026-27 ਲਈ ਪ੍ਰਧਾਨਗੀ ਦੀ ਚੋਣ ਕੀਤੀ ਗਈ ਤੇ ਸਮੂਹ ਕਲੱਬ ਮੈਂਬਰਾਂ ਦੀ ਸਹਿਮਤੀ ਨਾਲ ਲਾਇਨ ਅਜੀਤਪਾਲ ਸਿੰਘ ਬੰਟੀ ਨੂੰ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਜਿੱਥੇ ਨਵਨਿਯੁਕਤ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾੱ ਉਥੇ ਹੀ ਉਨਾਂ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਕਲੱਬ ਦਾ ਮੁੱਖ ਮੰਤਵ ਹੀ ਸਮਾਜ ਦੀ ਸੇਵਾ ਕਰਨਾ ਹੈ ਤੇ ਉਹ ਇਸ ਕਾਰਜ ਨੂੰ ਅਗਾਂਹ ਤੋਰਦਿਆਂ ਕਲੱਬ ਦੀਆਂ ਗਤੀਵਿਧੀਆਂ ਹੋਰ ਵਧਾਉਣਗੇ ਤੇ ਪੂਰੀ ਲਗਨ ਨਾਲ ਕੰਮ ਕਰਨਗੇ।
ਇਸ ਮੌਕੇ ਉਨਾਂ ਕਿਹਾ ਕਿ ਉਹ ਜਲਦੀ ਹੀ ਆਪਣੀ ਟੀਮ ਦਾ ਵੀ ਐਲਾਨ ਕਰਨਗੇ ਤੇ ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਕੰਮਾਂ ਨੂੰ ਨੇਪਰੇ ਚਾੜ੍ਹਨਗੇ। ਇਸ ਮੌਕੇ ਪ੍ਰਧਾਨ ਅਮਰਜੋਤ ਸਿੰਘ ਜੱਜ ਨੇ ਜਿੱਥੇ ਨਵੇਂ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੂੰ ਸਮੂਹ ਕਲੱਬ ਵਲੋਂ ਵਧਾਈ ਦਿੱਤੀ, ਉੱਥੇ ਹੀ ਉਨਾਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਕੰਮਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਲੱਬ ਦੀ ਨਵੀਂ ਟੀਮ ਨੂੰ ਵਿਸ਼ਵਾਸ ਦੁਆਇਆ ਕਿ ਉਹ ਉਨ੍ਹਾਂ ਨੂੰ ਹਰ ਤਰ੍ਹਾਂ ਸਹਿਯੋਗ ਦੇਣਗੇ। ਇਸ ਮੌਕੇ ਸਮੂਹ ਕਲੱਬ ਮੈਂਬਰਾਂ ਵੱਲੋਂ ਅਜੀਤਪਾਲ ਸਿੰਘ ਬੰਟੀ ਨੂੰ ਹਾਰ ਪਾ ਕੇ ਇਸ ਅਹੁਦੇ ਲਈ ਸਨਮਾਨ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਗਤ ਸਿੰਘ ਸੁਦਾਮਾਂ, ਅਸ਼ੋਕ ਕੁਮਾਰ ਬੱਚਰਾ, ਸੁਖਵਿੰਦਰ ਸਿੰਘ ਪ੍ਰੇਮ, ਕੌਂਸਲਰ ਰਜਿੰਦਰ ਸਿੰਘ ਲਾਡੀ, ਹਰਵਿੰਦਰ ਸਿੰਘ ਬਾਵਾ, ਸਰਬਜੀਤ ਸਿੰਘ ਬੱਬਲਾ ਆਦਿ ਹਾਜ਼ਰ ਸਨ।