ਲਾਇਨ ਕੰਗ ਨੇ ਲੋੜਵੰਦ ਮਰੀਜ਼ ਨੂੰ ਦਿੱਤਾ ਆਕਸੀਮੀਟਰ ਲਾਇਨ ਗੁਰਦੀਪ ਸਿੰਘ ਕੰਗ ਨੇ ਸਾਹ ਦੇ ਇੱਕ ਲੋੜਵੰਦ ਮਰੀਜ਼ ਨੂੰ ਵਰਤੋਂ ਲਈ ਭੇਂਟ ਕੀਤਾ ਆਕਸੀਮੀਟਰ
Publish Date: Sun, 06 Sep 2026 06:44 PM (IST)
Updated Date: Sun, 06 Sep 2026 06:46 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਦੇ ਚਾਰਟਰ ਪ੍ਰਧਾਨ ਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਵੱਲੋਂ ਇੱਕ ਲੋੜਵੰਦ ਸਾਹ ਦੇ ਮਰੀਜ਼ ਨੂੰ ਆਕਸੀਮੀਟਰ ਦਿੱਤਾ ਗਿਆ। ਇਸ ਮੌਕੇ ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਇਹ ਆਕਸੀਮੀਟਰ ਕੋਵਿਡ-19 ਮਹਾਂਮਾਰੀ ਦੌਰਾਨ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਤਤਕਾਲੀ ਡਿਸਟ੍ਰਿਕਟ ਗਵਰਨਰ ਲਾਇਨ ਜੀਐੱਸ ਸੇਠੀ ਵੱਲੋਂ ਉਨ੍ਹਾਂ ਨੂੰ ਉਪਲਬਧ ਕਰਵਾਇਆ ਗਿਆ ਸੀ, ਤਾਂ ਜੋ ਫਗਵਾੜਾ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੋੜਵੰਦ ਮਰੀਜ਼ਾਂ ਨੂੰ ਜ਼ਰੂਰਤ ਸਮੇਂ ਇਹ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰਾਨ ਸਾਹ ਲੈਣ ਵਿੱਚ ਤਕਲੀਫ਼ ਦਾ ਸਾਹਮਣਾ ਕਰ ਰਹੇ ਮਰੀਜ਼ਾਂ ਲਈ ਆਕਸੀਮੀਟਰ ਬੇਹੱਦ ਲਾਭਦਾਇਕ ਸਾਬਤ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਤੋਂ ਬਾਅਦ ਵੀ ਸਾਹ ਨਾਲ ਸਬੰਧਤ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ ਇਹ ਯੰਤਰ ਲਾਭਦਾਇਕ ਸਾਬਤ ਹੋ ਰਿਹਾ ਹੈ। ਲੋੜਵੰਦ ਮਰੀਜ਼ਾਂ ਨੂੰ ਇਹ ਆਕਸੀਮੀਟਰ ਬਿਨਾਂ ਕਿਸੇ ਫੀਸ ਦੇ ਮੁਫ਼ਤ ਵਰਤੋਂ ਲਈ ਦਿੱਤਾ ਜਾਂਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਮਰੀਜ਼ ਨੂੰ ਆਕਸੀਮੀਟਰ ਦੀ ਲੋੜ ਹੋਵੇ ਤਾਂ ਉਹ ਉਨ੍ਹਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਇੱਕ ਮੋਹਰੀ ਸਮਾਜ ਸੇਵੀ ਸੰਸਥਾ ਵਜੋਂ ਲੋਕ ਭਲਾਈ ਦੇ ਕੰਮਾਂ ਲਈ ਲਗਾਤਾਰ ਯਤਨਸ਼ੀਲ ਹੈ ਤੇ ਕਲੱਬ ਦੇ ਹਰੇਕ ਮੈਂਬਰ ਵੱਲੋਂ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਜਾਂਦਾ ਹੈ। ਇਸ ਮੌਕੇ ਲਾਇਨ ਸਤਵਿੰਦਰ ਸਿੰਘ ਜੱਸਲ, ਹਰਵਿੰਦਰ ਸਿੰਘ ਸੱਗੂ, ਰਾਜੇਸ਼ ਕੁਮਾਰ ਭਾਰਤ ਮੈਡੀਕਲ ਹਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।