ਸਮਾਜ ਸੇਵਾ ਦੀ ਮਿਸਾਲ ਬਣ ਚੁੱਕੇ ਹਨ ਲਾਇਨ ਕੰਗ : ਡਾ. ਰਾਜ ਸਮਾਜ ਸੇਵਾ ਦੀ ਮਿਸਾਲ ਬਣ ਚੁੱਕੇ ਹਨ ਲਾਇਨ ਗੁਰਦੀਪ ਸਿੰਘ ਕੰਗ - ਡਾ. ਰਾਜਕੁਮਾਰ ਚੱਬੇਵਾਲ
Publish Date: Mon, 17 Aug 2026 07:28 PM (IST)
Updated Date: Mon, 17 Aug 2026 07:30 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਵੱਲੋਂ ਭਾਰਤ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ 99ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਲੱਬ ਦੇ ਚਾਰਟਰ ਪ੍ਰਧਾਨ ਤੇ ਡਿਸਟ੍ਰਿਕਟ ਚੇਅਰਮੈਨ (ਯੂਥ) ਲਾਇਨ ਗੁਰਦੀਪ ਸਿੰਘ ਕੰਗ ਐੱਮਜੇਐੱਫ ਦੀ ਅਗਵਾਈ ਹੇਠ ਕੰਗ ਇੰਟਰਪ੍ਰਾਈਜ਼ਿਜ ਸੈਂਟਰਲ ਟਾਊਨ ਫਗਵਾੜਾ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਡਾ. ਰਾਜਕੁਮਾਰ ਚੱਬਵਾਲ ਮੈਂਬਰ ਲੋਕਸਭਾ ਤੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਵਿਧਾਨਸਭਾ ਫਗਵਾੜਾ ਨੇ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਡਿਪਟੀ ਮੇਅਰ ਵਿੱਕੀ ਸੂਦ, ਐਂਟੀ ਕੁਰੱਪਸ਼ਨ ਫੋਰਮ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਚੰਦਰ ਸ਼ੇਖਰ ਖੁੱਲਰ, ਸਮਾਜ ਸੇਵਕ ਬੱਬੂ ਮਨੀਲਾ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਤੇ ਸਰਪ੍ਰਸਤ ਲਾਇਨ ਐੱਸਪੀ ਬਸਰਾ ਸ਼ਾਮਲ ਹੋਏ। ਡਾ. ਰਾਜਕੁਮਾਰ ਚੱਬੇਵਾਲ ਨੇ 25 ਲੋੜਵੰਦ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸਮੂਹ ਹਾਜ਼ਰੀਨ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭ ਇੱਛਾਵਾਂ ਦੇਣ ਉਪਰੰਤ ਕਿਹਾ ਕਿ ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਆਯੋਜਿਤ ਇਸ ਸਮਾਗਮ ‘ਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬੜੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿਉਂਕਿ ਉਹ ਸਮਾਜ ਸੇਵਾ ਦੇ ਖੇਤਰ ਵਿੱਚ ਇੱਕ ਮਿਸਾਲ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰੇਕ ਸਮਰੱਥ ਵਿਅਕਤੀ ਨੂੰ ਅਜਿਹੇ ਸੇਵਾ ਕਾਰਜ ਜ਼ਰੂਰ ਕਰਨੇ ਚਾਹੀਦੇ ਹਨ। ਡਿਪਟੀ ਮੇਅਰ ਵਿੱਕੀ ਸੂਦ ਤੇ ਧਰਮਪਾਲ ਨਿਸ਼ਚਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹਰ ਮਹੀਨੇ ਰਾਸ਼ਨ ਵੰਡ ਕੇ ਕਲੱਬ ਨੇ ਸਮਾਜ ਨੂੰ ਸੇਧ ਦੇਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਐੱਸਪੀ ਬਸਰਾ ਨੇ ਵੀ ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਕਲੱਬ ਦਾ ਮੁੱਖ ਉਦੇਸ਼ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਤੱਕ ਹਰ ਸੰਭਵ ਮਦਦ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 99 ਮਹੀਨਿਆਂ ਤੋਂ ਬਾਬਾ ਬਾਲਕ ਨਾਥ ਜੀ ਦੀ ਕਿਰਪਾ ਸਦਕਾ ਬਿਨਾਂ ਕਿਸੇ ਰੁਕਾਵਟ ਦੇ ਰਾਸ਼ਨ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ ਤੇ ਇਹ ਸੇਵਾ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਨੇ ਸਹਿਯੋਗ ਲਈ ਬਾਬਾ ਬਾਲਕ ਨਾਥ ਸੇਵਾ ਸੰਮਤੀ, ਐੱਨਆਰਆਈ ਲਾਇਨ ਸੁਖਦੇਵ ਰਾਜ ਮਨੀਲਾ ਤੇ ਐੱਨਆਰਆਈ ਰਾਣਾ ਕੁਲਥਮੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਨੇ ਬਖੂਬੀ ਨਿਭਾਈ। ਇਸ ਮੌਕੇ ਲਾਇਨਜ਼ ਕਲੱਬ ਫਗਵਾੜਾ ਪ੍ਰਾਈਡ ਦੇ ਕੈਸ਼ੀਅਰ ਲਾਇਨ ਸਤਵਿੰਦਰ ਸਿੰਘ ਭਮਰਾ, ਪੀਆਰਓ ਲਾਇਨ ਵਰੁਣ ਵਧਵਾ ਤੋਂ ਇਲਾਵਾ ਲਾਇਨ ਵਿਪਨ ਸ਼ਰਮਾ, ਲਾਇਨ ਜਤਿੰਦਰ ਸਹਿਦੇਵ, ਲਾਇਨ ਗੌਰਵ ਕਪੂਰ, ਲਾਇਨ ਪਵਨ ਕੁਮਾਰ, ਲਾਇਨ ਸ਼ੁਭਮ ਕਲੂਚਾ, ਪਵਨ ਕਲੂਚਾ, ਲਾਇਨ ਵਿਜੇ ਕੁਮਾਰ, ਲਾਇਨ ਵਿਨੇ ਕੁਮਾਰ ਬਿੱਟੂ, ਲਾਇਨ ਸਤਵਿੰਦਰ ਜਸਵਾਲ, ਲਾਇਨ ਸ਼ਾਮ ਸੁੰਦਰ ਅਰੋੜਾ, ਮਨੀਸ਼ ਕਨੌਜੀਆ, ਪ੍ਰਮੋਦ ਜੋਸ਼ੀ, ਸਤੀਸ਼ ਬੱਗਾ, ਮਾਸਟਰ ਵਰਿੰਦਰ ਸਿੰਘ ਕੰਬੋਜ, ਹਰਵਿੰਦਰ ਸਿੰਘ ਸਿੱਧੂ, ਚੇਤਨ ਅਰੋੜਾ, ਸਤਪਾਲ ਤੇ ਅਮਰਜੀਤ ਬਘਾਣਾ ਆਦਿ ਹਾਜ਼ਰ ਸਨ।