ਸਮਾਜ ਸੇਵਾ ਦੇ ਖੇਤਰ ’ਚ ਫਗਵਾੜਾ ਦੀ ਪਹਿਚਾਣ ਬਣੇ ਲਾਇਨ ਕੰਗ : ਧਾਲੀਵਾਲ
ਸਮਾਜ ਸੇਵਾ ਦੇ ਖੇਤਰ ‘ਚ ਫਗਵਾੜਾ ਦੀ ਪਹਿਚਾਣ ਬਣੇ ਲਾਇਨ ਗੁਰਦੀਪ ਸਿੰਘ ਕੰਗ : ਧਾਲੀਵਾਲ
Publish Date: Wed, 07 Jan 2026 06:49 PM (IST)
Updated Date: Thu, 08 Jan 2026 04:09 AM (IST)

ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸੂਬਾ ਸਕੱਤਰ, ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਪ੍ਰਧਾਨ ਅਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐੱਮ.ਜੇ.ਐੱਫ. ਦੇ ਦਫ਼ਤਰ ਕੰਗ ਐਂਟਰਪ੍ਰਾਈਜ਼ਿਜ਼ ਸੈਂਟਰਲ ਟਾਊਨ ਫਗਵਾੜਾ ਪਹੁੰਚਣ ’ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਹਰਮਨ ਪਿਆਰੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਨਿੱਘਾ ਸਵਾਗਤ ਕੀਤਾ ਗਿਆ। ਲਾਇਨ ਗੁਰਦੀਪ ਸਿੰਘ ਕੰਗ ਨੇ ਵਿਧਾਇਕ ਧਾਲੀਵਾਲ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਐਨ.ਆਰ.ਆਈ. ਅਮਰਜੀਤ ਸਿੰਘ ਫਿਲੀਪੀਂਸ ਤੋਂ ਇਲਾਵਾ ਸੋਨਮ ਅਤੇ ਅਨੀਤਾ ਕੈਨੇਡਾ ਨੂੰ ਸਿਰੋਪੇ ਪਾ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਫਗਵਾੜਾ ਲਈ ਇਹ ਵੱਡੇ ਮਾਣ ਦੀ ਗੱਲ ਹੈ ਕਿ ਪਿਛਲੇ ਸੱਤ ਸਾਲਾਂ ਤੋਂ ਇਸ ਵਿਧਾਨਸਭਾ ਹਲਕੇ ਦੀ ਅਗਵਾਈ ਰਿਟਾ. ਆਈ.ਏ.ਐਸ. ਅਧਿਕਾਰੀ ਬਲਵਿੰਦਰ ਸਿੰਘ ਧਾਲੀਵਾਲ ਵਰਗੇ ਸੂਝਵਾਨ ਆਗੂ ਦੇ ਹੱਥਾਂ ਵਿੱਚ ਹੈ। ਜਿਨ੍ਹਾਂ ਨੇ ਸਿਆਸਤ ਤੋਂ ਉੱਪਰ ਉੱਠ ਕੇ ਨਾ ਸਿਰਫ਼ ਜਨਤਾ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਹੈ, ਸਗੋਂ ਹਰ ਵਰਗ ਦੇ ਲੋਕਾਂ ਦੇ ਦਿਲਾਂ ਵਿੱਚ ਵੀ ਖਾਸ ਥਾਂ ਬਣਾਈ ਹੈ। ਫਗਵਾੜਾ ਦੀ ਜਨਤਾ ਨਾਲ ਸੰਬੰਧਿਤ ਮੁੱਦਿਆਂ ਨੂੰ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਹਮੇਸ਼ਾ ਬੁਲੰਦ ਆਵਾਜ਼ ਨਾਲ ਉਠਾਇਆ ਹੈ, ਜਿਸ ਲਈ ਫਗਵਾੜਾ ਵਾਸੀ ਉਨ੍ਹਾਂ ਦੇ ਸ਼ੁਕਰਗੁਜਾਰ ਹਨ। ਉਨ੍ਹਾਂ ਨੇ ਐਨ.ਆਰ.ਆਈ. ਭਾਈਚਾਰੇ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਵਤਨ ਪ੍ਰਤੀ ਉਨ੍ਹਾਂ ਦੇ ਪਿਆਰ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉੱਥੇ ਹੀ ਵਿਧਾਇਕ ਧਾਲੀਵਾਲ ਨੇ ਲਾਇਨ ਗੁਰਦੀਪ ਸਿੰਘ ਕੰਗ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਦਿੱਤੇ ਜਾ ਰਹੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਫਗਵਾੜਾ ਦੇ ਪ੍ਰਸ਼ਾਸਨਿਕ ਅਧਿਕਾਰੀ ਦੇ ਰੂਪ ਵਿੱਚ ਅਤੇ ਹੁਣ ਵਿਧਾਇਕ ਦੇ ਤੌਰ ’ਤੇ ਲਾਇਨ ਕੰਗ ਦੀ ਸਮਾਜ ਸੇਵਾ ਪ੍ਰਤੀ ਸਮਰਪਿਤ ਭਾਵਨਾ ਨੂੰ ਬਹੁਤ ਨੇੜੇ ਤੋਂ ਦੇਖਿਆ ਹੈ। ਉਹ ਆਪਣੇ ਆਪ ਵਿੱਚ ਇੱਕ ਸੰਸਥਾ ਹਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਫਗਵਾੜਾ ਦੀ ਪਹਿਚਾਣ ਬਣ ਚੁੱਕੇ ਹਨ। ਨੌਜਵਾਨ ਪੀੜ੍ਹੀ ਨੂੰ ਲਾਇਨ ਕੰਗ ਤੋਂ ਪ੍ਰੇਰਣਾ ਲੈ ਕੇ ਲੋਕ ਸੇਵਾ ਦੇ ਕੰਮਾਂ ਵਿੱਚ ਸਮਰੱਥਾ ਅਨੁਸਾਰ ਸਹਿਯੋਗ ਦੇਣਾ ਚਾਹੀਦਾ ਹੈ। ਅਮਰਜੀਤ ਸਿੰਘ ਫਿਲੀਪੀਨਜ਼ ਨੇ ਵੀ ਕਿਹਾ ਕਿ ਸਮਾਜ ਸੇਵਾ ਦੇ ਕੰਮ ਲੋੜਵੰਦ ਲੋਕਾਂ ਲਈ ਵੱਡੀ ਰਾਹਤ ਸਾਬਤ ਹੁੰਦੇ ਹਨ। ਸਾਨੂੰ ਸਭਨਾਂ ਨੂੰ ਇਸ ਦਿਸ਼ਾ ਵਿੱਚ ਆਪਣੀ ਸਮਰੱਥਾ ਅਨੁਸਾਰ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਉਨ੍ਹਾਂ ਵੱਲੋਂ 92ਵਾਂ ਮਾਸਿਕ ਅਤੇ ਨਵੇਂ ਸਾਲ ਦਾ ਪਹਿਲਾ ਰਾਸ਼ਨ ਵੰਡ ਸਮਾਗਮ 8 ਜਨਵਰੀ ਦਿਨ ਵੀਰਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।