ਲਾਇਨ ਤੇਜਿੰਦਰ ਬਾਵਾ ਬਣੇ 321-ਡੀ ਦੇ ਜ਼ੋਨ ਚੇਅਰਮੈਨ
ਫਗਵਾੜਾ ਦੇ ਲਾਇਨ ਤੇਜਿੰਦਰ ਬਾਵਾ ਬਣੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਜ਼ੋਨ ਚੇਅਰਮੈਨ
Publish Date: Mon, 02 Feb 2026 06:54 PM (IST)
Updated Date: Mon, 02 Feb 2026 06:55 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਦੇ ਚਾਰਟਰ ਪ੍ਰਧਾਨ ਲਾਇਨ ਤੇਜਿੰਦਰ ਬਾਵਾ ਐੱਮਜੇਐੱਫ ਨੂੰ ਉਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਦਾ ਸਨਮਾਨ ਕਰਦੇ ਹੋਏ ਜ਼ੋਨ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਗਵਰਨਰ ਲਾਇਨ ਵੀਐੱਮ ਗੋਇਲ ਵੱਲੋਂ ਜ਼ੋਨ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਇੰਟਰਨੈਸ਼ਨਲ ਮਲਟੀਪਲ ਵਾਈਸ ਚੇਅਰਮੈਨ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਨਵ-ਨਿਯੁਕਤ ਜ਼ੋਨ ਚੇਅਰਮੈਨ ਲਾਇਨ ਤੇਜਿੰਦਰ ਬਾਵਾ ਨੂੰ ਇੰਟਰਨੈਸ਼ਨਲ ਪਿੰਨ ਲਗਾਈ। ਲਾਇਨ ਬਾਵਾ ਨੇ ਡਿਸਟ੍ਰਿਕਟ ਗਵਰਨਰ ਲਾਇਨ ਵੀਐੱਮ ਗੋਇਲ, ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਤੇ ਸਮੂਹ ਸੀਨੀਅਰ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ੋਨ ਚੇਅਰਮੈਨ ਦੇ ਨਾਤੇ, ਉਹ ਕਲੱਬ ਦੀਆਂ ਉਮੀਦਾਂ ’ਤੇ ਖਰੇ ਉਤਰਨ ਲਈ ਆਪਣੀਆਂ ਵਧੀਆ ਸੇਵਾਵਾਂ ਪ੍ਰਦਾਨ ਕਰਦੇ ਰਹਿਣਗੇ। ਇਸ ਮੌਕੇ ’ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਡਿਸਟ੍ਰਿਕਟ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਨੇ ਕਿਹਾ ਕਿ ਲਾਇਨ ਤੇਜਿੰਦਰ ਬਾਵਾ ਲੰਬੇ ਸਮੇਂ ਤੋਂ ਸਮਾਜ ਸੇਵਾ ਲਈ ਸਮਰਪਿਤ ਹਨ। ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਦੇ ਚਾਰਟਰ ਪ੍ਰਧਾਨ ਹੋਣ ਦੇ ਨਾਤੇ, ਉਨ੍ਹਾਂ ਨੇ ਥੋੜ੍ਹੇ ਸਮੇਂ ਵਿਚ ਸ਼ਲਾਘਾਯੋਗ ਪ੍ਰੋਜੈਕਟਾਂ ਨੂੰ ਅੰਜਾਮ ਦਿੱਤਾ ਹੈ ਤੇ ਜ਼ੋਨ ਚੇਅਰਮੈਨ ਦਾ ਅਹੁਦਾ ਪ੍ਰਾਪਤ ਕੀਤਾ ਹੈ। ਲਾਇਨ ਤੇਜਿੰਦਰ ਬਾਵਾ ਨੂੰ ਸ਼ੁੱਭ ਇੱਛਾਵਾਂ ਦੇਣ ਵਾਲਿਆਂ ਵਿਚ ਡਿਸਟ੍ਰਿਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ, ਲਾਇਨ ਅਸ਼ੋਕ ਵਧਵਾ, ਲਾਇਨ ਬੱਬੂ ਮਨੀਲਾ, ਲਾਇਨ ਜੁਗਲ ਬਾਵੇਜਾ, ਲਾਇਨਜ਼ ਕਲੱਬ ਫਗਵਾੜਾ ਸਮਾਰਟ ਸਿਟੀ ਦੇ ਸਕੱਤਰ ਲਾਇਨ ਸੰਤੋਸ਼ ਰਾਜ ਸ਼ੋਕੀ ਟੂਰਾ, ਖਜ਼ਾਨਚੀ ਲਾਇਨ ਗੁਲਸ਼ਨ ਸ਼ਰਮਾ ਲੱਕੀ, ਪੀਆਰਓ ਲਾਇਨ ਵਿਜੇ ਅਰੋੜਾ, ਲਾਇਨ ਹਰੀਸ਼ ਗੁਲਾਟੀ, ਲਾਇਨ ਵਿਪਨ ਠਾਕੁਰ, ਲਾਇਨ ਅਮਿਤ ਢੀਂਗਰਾ ਆਦਿ ਸ਼ਾਮਲ ਸਨ।